ਭਾਰਤ ਨੇ ਹਾਈ ਕਮਿਸ਼ਨਰ ਤੇ ਹੋਰ ਡਿਪਲੋਮੈਟ ਵਾਪਸ ਸੱਦੇ

ਨਵੀਂ ਦਿੱਲੀ-ਭਾਰਤ ਨੇ ਕੈਨੇਡਾ ਵਿਚਲੇ ਆਪਣੇ ਡਿਪਲੋਮੈਟਾਂ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕਾਰਨ ਦੋਵਾਂ ਦੇਸ਼ਾਂ ਦੇ ਸਬੰਧ ਹੋਰ ਵਿਗੜ ਗਏ ਹਨ। ਇਸ ਕਾਰਨ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਤੇ ‘ਨਿਸ਼ਾਨੇ’ ਉੱਤੇ ਆਏ ਹੋਰਨਾਂ ਡਿਪਲੋਮੈਟਾਂ ਨੂੰ ਕੈਨੇਡਾ ਤੋਂ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਭਾਰਤ ਨੇ ਕੈਨੇਡਾ ਦੇ ਛੇ ਡਿਪਲੋਮੈਟਾਂ ਨੂੰ 19 ਅਕਤੂਬਰ ਤੋਂ ਪਹਿਲਾਂ ਰਾਤ 11:59  ਤੱਕ ਦੇਸ਼ ਛੱਡਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਸ਼ਾਮੀਂ ਕੈਨੇਡਾ ਦੇ ਚਾਰਜ ਡੀ’ਅਫੇਅਰਜ਼ (ਡਿਪਲੋਮੈਟ) ਨੂੰ ਤਲਬ ਕਰਨ ਤੋਂ ਫੌਰੀ ਮਗਰੋਂ ਉਪਰੋਕਤ ਐਲਾਨ ਕਰ ਦਿੱਤਾ। ਟਰੂਡੋ ਸਰਕਾਰ ਨੇ ਐਤਵਾਰ ਨੂੰ ਕੂਟਨੀਤਕ ਚੈਨਲਾਂ ਜ਼ਰੀਏ ਭੇਜੇ ਪੱਤਰ ਵਿਚ ਨਿੱਝਰ ਮਾਮਲੇ ਦੀ ਜਾਂਚ ਦੇ ਸੰਦਰਭ ਵਿਚ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਹੋਰਨਾਂ ਕੂਟਨੀਤਕਾਂ ਤੋਂ ਪੁੱਛ-ਪੜਤਾਲ ਦੀ ਇਜਾਜ਼ਤ ਮੰਗੀ ਸੀ। ਵਿਦੇਸ਼ ਮੰਤਰਾਲੇ ਨੇ ਟਰੂਡੋ ਸਰਕਾਰ ਦੀ ਇਸ ਬੇਨਤੀ ਨੂੰ ਰੱਦ ਕਰ ਦਿੱਤਾ। ਮੰਤਰਾਲੇ ਨੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਲਾਏ ਦੋਸ਼ ‘ਹਾਸੋਹੀਣੇ’ ਹਨ ਤੇ ਇਸ ਨੂੰ ਹੱਤਕ ਵਜੋਂ ਲਿਆ ਜਾਣਾ ਬਣਦਾ ਹੈ। ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੀ ਇਹ ਕਾਰਵਾਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਵੋਟ ਬੈਂਕ ਸਿਆਸਤ ਦਾ ਹਿੱਸਾ ਹੈ।ਐੱਮਈਏ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟ ਨੂੰ ਸਕੱਤਰ (ਪੂਰਬੀ) ਨੇ ਅੱਜ ਸ਼ਾਮੀਂ ਸੰਮਨ ਕੀਤਾ ਸੀ। ਮੰਤਰਾਲੇ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟ ਨੂੰ ਸਾਫ਼ ਕਰ ਦਿੱਤਾ ਹੈ ਕਿ ਭਾਰਤੀ ਹਾਈ ਕਮਿਸ਼ਨਰ ਤੇ ਹੋਰਨਾਂ ਡਿਪਲੋਮੈਟਾਂ ਤੇ ਅਧਿਕਾਰੀਆਂ ਨੂੰ ਕੈਨੇਡਾ ਵਿਚ ਬੇਵਜ੍ਹਾ ਨਿਸ਼ਾਨਾ ਬਣਾਏ ਜਾਣ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਮੰਤਰਾਲੇ ਨੇ ਬਿਆਨ ਵਿਚ ਕਿਹਾ, ‘‘ਕੱਟੜਵਾਦ ਤੇ ਹਿੰਸਾ ਦੇ ਇਸ ਮਾਹੌਲ ਵਿਚ ਟਰੂਡੋ ਸਰਕਾਰ ਦੀਆਂ ਕਾਰਵਾਈਆਂ ਨਾਲ ਭਾਰਤੀ ਕੂਟਨੀਤਕਾਂ ਦੀ ਸੁਰੱਖਿਆ ਖਤਰੇ ਵਿਚ ਪੈ ਸਕਦੀ ਹੈ। ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਲੈ ਕੇ ਸਾਨੂੰ ਮੌਜੂਦਾ ਕੈਨੇਡੀਅਨ ਸਰਕਾਰ ਦੀ ਵਚਨਬੱਧਤਾ ’ਤੇ ਕੋਈ ਯਕੀਨ ਨਹੀਂ ਹੈ। ਲਿਹਾਜ਼ਾ ਭਾਰਤ ਸਰਕਾਰ ਨੇ ਕੈਨੇਡਾ ਵਿਚਲੇ ਆਪਣੇ ਹਾਈ ਕਮਿਸ਼ਨਰ ਤੇ ਨਿਸ਼ਾਨੇ ਉੱਤੇ ਆਏ ਹੋਰਨਾਂ ਡਿਪਲੋਮੈਟਾਂ  ਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।’’ ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਐਤਵਾਰ ਨੂੰ ਕੈਨੇਡਾ ਵੱਲੋਂ ਕੂਟਨੀਤਕ ਪੱਤਰ ਮਿਲਿਆ ਹੈ। ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਭਾਰਤੀ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਹੋਰ ਕੂਟਨੀਤਕ ਕੈਨੇਡਾ ਵਿਚ ਇਕ ਮੌਜੂਦਾ ਜਾਂਚ ਦੇ ਸੰਦਰਭ ਵਿਚ ‘ਪਰਸਨਜ਼ ਆਫ਼ ਇੰਟਰਸਟ’ ਹਨ। ਸੂਤਰਾਂ ਮੁਤਾਬਕ ‘ਪਰਸਨਜ਼ ਆਫ਼ ਇੰਟਰਸਟ’ ਕੈਨੇਡੀਅਨ ਅਥਾਰਿਟੀਜ਼ ਲਈ ਡਿਪਲੋਮੈਟਿਕ ਸ਼ਬਦ ਹੈ, ਜਿਸ ਤਹਿਤ ਉਹ ਭਾਰਤੀ ਡਿਪਲੋਮੈਟਾਂ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ, ‘ਭਾਰਤ ਸਰਕਾਰ ਇਨ੍ਹਾਂ ਬੇਬੁਨਿਆਦ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਅਤੇ ਟਰੂਡੋ ਸਰਕਾਰ ਦਾ ਸਿਆਸੀ ਏਜੰਡਾ ਕਰਾਰ ਦਿੰਦੀ ਹੈ, ਜੋ ਵੋਟ ਬੈਂਕ ਦੀ ਸਿਆਸਤ ਦੁਆਲੇ ਕੇਂਦਰਤ ਹੈ।’ ਸੰਜੈ ਵਰਮਾ ਭਾਰਤ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਹਨ, ਜੋ ਇਸ ਵੇਲੇ ਸੇਵਾ ਵਿਚ ਹਨ ਤੇ ਉਨ੍ਹਾਂ ਨੂੰ 36 ਸਾਲਾਂ ਦਾ ਤਜਰਬਾ ਹੈ। ਉਹ ਇਸ ਤੋਂ ਪਹਿਲਾਂ ਜਾਪਾਨ ਤੇ ਸੂਡਾਨ ਤੋਂ ਇਲਾਵਾ ਇਟਲੀ, ਤੁਰਕੀ, ਵੀਅਤਨਾਮ ਤੇ ਚੀਨ ਵਿਚ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਮੰਤਰਾਲੇ ਨੇ ਕਿਹਾ, ‘ਕੈਨੇਡਾ ਸਰਕਾਰ ਵੱਲੋਂ ਵਰਮਾ ’ਤੇ ਲਾਏ ਦੋਸ਼ ਹਾਸੋਹੀਣੇ ਹਨ ਤੇ ਇਨ੍ਹਾਂ ਨਾਲ ਹੱਤਕ ਵਜੋਂ ਸਿੱਝਣਾ ਬਣਦਾ ਹੈ।’ ਮੰਤਰਾਲੇ ਨੇ ਟਰੂਡੋ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ, ‘ਭਾਰਤ ਸਰਕਾਰ ਨੇ ਨਵੀਂ ਦਿੱਲੀ ’ਚ ਕੈਨੇਡੀਅਨ ਹਾਈ ਕਮਿਸ਼ਨ ਦੀਆਂ ਸਰਗਰਮੀਆਂ ਦਾ ਨੋਟਿਸ ਲਿਆ ਹੈ, ਜੋ ਮੌਜੂਦਾ ਟਰੂਡੋ ਸਰਕਾਰ ਦੇ ਸਿਆਸੀ ਏਜੰਡੇ ਦੀ ਹੀ ਪੂਰਤੀ ਕਰਦੀਆਂ ਹਨ।ਐੱਮਈਏ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟ ਨੂੰ ਸਕੱਤਰ (ਪੂਰਬੀ) ਨੇ ਅੱਜ ਸ਼ਾਮੀਂ ਸੰਮਨ ਕੀਤਾ ਸੀ। ਮੰਤਰਾਲੇ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟ ਨੂੰ ਸਾਫ਼ ਕਰ ਦਿੱਤਾ ਹੈ ਕਿ ਭਾਰਤੀ ਹਾਈ ਕਮਿਸ਼ਨਰ ਤੇ ਹੋਰਨਾਂ ਡਿਪਲੋਮੈਟਾਂ ਤੇ ਅਧਿਕਾਰੀਆਂ ਨੂੰ ਕੈਨੇਡਾ ਵਿਚ ਬੇਵਜ੍ਹਾ ਨਿਸ਼ਾਨਾ ਬਣਾਏ ਜਾਣ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਮੰਤਰਾਲੇ ਨੇ ਬਿਆਨ ਵਿਚ ਕਿਹਾ, ‘‘ਕੱਟੜਵਾਦ ਤੇ ਹਿੰਸਾ ਦੇ ਇਸ ਮਾਹੌਲ ਵਿਚ ਟਰੂਡੋ ਸਰਕਾਰ ਦੀਆਂ ਕਾਰਵਾਈਆਂ ਨਾਲ ਭਾਰਤੀ ਕੂਟਨੀਤਕਾਂ ਦੀ ਸੁਰੱਖਿਆ ਖਤਰੇ ਵਿਚ ਪੈ ਸਕਦੀ ਹੈ। ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਲੈ ਕੇ ਸਾਨੂੰ ਮੌਜੂਦਾ ਕੈਨੇਡੀਅਨ ਸਰਕਾਰ ਦੀ ਵਚਨਬੱਧਤਾ ’ਤੇ ਕੋਈ ਯਕੀਨ ਨਹੀਂ ਹੈ। ਲਿਹਾਜ਼ਾ ਭਾਰਤ ਸਰਕਾਰ ਨੇ ਕੈਨੇਡਾ ਵਿਚਲੇ ਆਪਣੇ ਹਾਈ ਕਮਿਸ਼ਨਰ ਤੇ ਨਿਸ਼ਾਨੇ ਉੱਤੇ ਆਏ ਹੋਰਨਾਂ ਡਿਪਲੋਮੈਟਾਂ  ਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।’’ ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਐਤਵਾਰ ਨੂੰ ਕੈਨੇਡਾ ਵੱਲੋਂ ਕੂਟਨੀਤਕ ਪੱਤਰ ਮਿਲਿਆ ਹੈ। ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਭਾਰਤੀ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਹੋਰ ਕੂਟਨੀਤਕ ਕੈਨੇਡਾ ਵਿਚ ਇਕ ਮੌਜੂਦਾ ਜਾਂਚ ਦੇ ਸੰਦਰਭ ਵਿਚ ‘ਪਰਸਨਜ਼ ਆਫ਼ ਇੰਟਰਸਟ’ ਹਨ। ਸੂਤਰਾਂ ਮੁਤਾਬਕ ‘ਪਰਸਨਜ਼ ਆਫ਼ ਇੰਟਰਸਟ’ ਕੈਨੇਡੀਅਨ ਅਥਾਰਿਟੀਜ਼ ਲਈ ਡਿਪਲੋਮੈਟਿਕ ਸ਼ਬਦ ਹੈ, ਜਿਸ ਤਹਿਤ ਉਹ ਭਾਰਤੀ ਡਿਪਲੋਮੈਟਾਂ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ, ‘ਭਾਰਤ ਸਰਕਾਰ ਇਨ੍ਹਾਂ ਬੇਬੁਨਿਆਦ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਅਤੇ ਟਰੂਡੋ ਸਰਕਾਰ ਦਾ ਸਿਆਸੀ ਏਜੰਡਾ ਕਰਾਰ ਦਿੰਦੀ ਹੈ, ਜੋ ਵੋਟ ਬੈਂਕ ਦੀ ਸਿਆਸਤ ਦੁਆਲੇ ਕੇਂਦਰਤ ਹੈ।’ ਸੰਜੈ ਵਰਮਾ ਭਾਰਤ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਹਨ, ਜੋ ਇਸ ਵੇਲੇ ਸੇਵਾ ਵਿਚ ਹਨ ਤੇ ਉਨ੍ਹਾਂ ਨੂੰ 36 ਸਾਲਾਂ ਦਾ ਤਜਰਬਾ ਹੈ। ਉਹ ਇਸ ਤੋਂ ਪਹਿਲਾਂ ਜਾਪਾਨ ਤੇ ਸੂਡਾਨ ਤੋਂ ਇਲਾਵਾ ਇਟਲੀ, ਤੁਰਕੀ, ਵੀਅਤਨਾਮ ਤੇ ਚੀਨ ਵਿਚ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਮੰਤਰਾਲੇ ਨੇ ਕਿਹਾ, ‘ਕੈਨੇਡਾ ਸਰਕਾਰ ਵੱਲੋਂ ਵਰਮਾ ’ਤੇ ਲਾਏ ਦੋਸ਼ ਹਾਸੋਹੀਣੇ ਹਨ ਤੇ ਇਨ੍ਹਾਂ ਨਾਲ ਹੱਤਕ ਵਜੋਂ ਸਿੱਝਣਾ ਬਣਦਾ ਹੈ।’ ਮੰਤਰਾਲੇ ਨੇ ਟਰੂਡੋ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ, ‘ਭਾਰਤ ਸਰਕਾਰ ਨੇ ਨਵੀਂ ਦਿੱਲੀ ’ਚ ਕੈਨੇਡੀਅਨ ਹਾਈ ਕਮਿਸ਼ਨ ਦੀਆਂ ਸਰਗਰਮੀਆਂ ਦਾ ਨੋਟਿਸ ਲਿਆ ਹੈ, ਜੋ ਮੌਜੂਦਾ ਟਰੂਡੋ ਸਰਕਾਰ ਦੇ ਸਿਆਸੀ ਏਜੰਡੇ ਦੀ ਹੀ ਪੂਰਤੀ ਕਰਦੀਆਂ ਹਨ।ਕੈਨੇਡਾ ਨੇ ਛੇ ਭਾਰਤੀ ਡਿਪਲੋਮੈਟਾਂ ਨੂੰ ਮੁਲਕ ’ਚੋ ਕੱਢਣ ਦੇ ਹੁਕਮ ਦਿੱਤੇ ਹਨ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਹ ਮੁਲਕ ’ਚ  ਹਿੰਸਾ ਫੈਲਾਉਣ ਲਈ ਭਾਰਤ ਸਰਕਾਰ ਦਾ ਹਿੱਸਾ ਸਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ ਨੇ ਦੋਸ਼ ਲਾਇਆ ਹੈ ਕਿ ਭਾਰਤੀ ਡਿਪਲੋਮੈਟ ਅਤੇ ਸਫ਼ਾਰਤਖਾਨੇ ਦੇ ਹੋਰ ਅਧਿਕਾਰੀ ਸ਼ੱਕੀ   ਗਤੀਵਿਧੀਆਂ ’ਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਕੇ ਭਾਰਤ ਸਰਕਾਰ ਨਾਲ ਜਾਣਕਾਰੀ ਸਾਂਝੀ ਕਰਦੇ ਸਨ ਅਤੇ ਦੱਖਣ ਏਸ਼ਿਆਈ ਭਾਈਚਾਰੇ ਖ਼ਿਲਾਫ਼ ਕਾਰਵਾਈਆਂ ਕਰਵਾ ਰਹੇ ਸਨ