ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ੍ਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਅੱਕੇ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ

ਫਿਲੌਰ – ਅੱਜ ਫਿਲੌਰ ਇਲਾਕੇ ਦੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਨਾ ਹੋਣ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਫਿਲੌਰ ਵਿਖੇ ਹਾਈਵੇਅ ਤੇ ਜਾਮ ਲਗਾ ਦਿੱਤਾ। ਜਿਸ ਕਾਰਨ ਬੱਸਾਂ ਟਰੱਕਾਂ ਕਾਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਜਰਨੈਲ ਸਿੰਘ ਮੋਤੀਪੁਰ, ਕਮਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਜਾਣਬੁਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਕਿਸਾਨ ਮੰਡੀਆਂ ਵਿੱਚ ਝੋਨੇ ਲੈਕੇ ਬੈਠੇਂ ਹਨ, ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮਸਲਾ ਜਲਦੀ ਹਲ ਨਾ ਕੀਤਾ ਗਿਆ ਤਾਂ ਕਿਸਾਨ ਅਣਮਿੱਥੇ ਸਮੇਂ ਲਈ ਹਾਈਵੇਅ ਜਾਮ ਕਰਣਗੇ। ਇਹ ਵੀ ਦੱਸਿਆ ਕਿ ਇਸ ਮਸਲੇ ਸਬੰਧੀ ਡੀਸੀ ਜਲੰਧਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀ ਕੋਈ ਵੀ ਗੱਲ ਨਹੀਂ ਮੰਨੀ ਗਈ। ਟ੍ਰੈਫਿਕ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ।