ਜਲੰਧਰ-ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ 28 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੰਥ ਇਸ ਸਮੇਂ ਬਹੁਤ ਗੰਭੀਰ ਸੰਕਟ ’ਚੋਂ ਲੰਘ ਰਿਹਾ ਹੈ। ਇਸ ਮੌਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਲਈ ਮਜ਼ਬੂਤ ਸਿੱਖ ਸਿਧਾਂਤਾਂ ਨੂੰ ਪ੍ਰਣਾਈ ਹੋਈ ਪੰਥਕ ਸੋਚ ਵਾਲੀ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਲੀਡਰਸ਼ਿਪ ਕਮਜ਼ੋਰ ਸਾਬਤ ਹੋਈ ਹੈ ਤੇ ਉਸ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਡਟ ਕੇ ਖੜ੍ਹਨ ਦੀ ਥਾਂ ਚੁੱਪ ਰਹਿ ਕੇ ਉਸ ਧਿਰ ਦਾ ਸਾਥ ਦਿੱਤਾ ਹੈ, ਜਿਸ ਨੇ ਅਕਾਲ ਤਖ਼ਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੰਘ ਸਾਹਿਬਾਨ ਦੀ ਕਿਦਾਰਕੁਸ਼ੀ ਕਰਨ ਦੀ ਸਿੱਧੀ ਹਮਾਕਤ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਮਦਮਾ ਸਾਹਿਬ ਦੇ ਜਥੇਦਾਰ ਦੀ ਕਿਰਦਾਰਕੁਸ਼ੀ ਕਰਨ ਲਈ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਬੇਪਰਦਾ ਕੀਤਾ ਜਾਵੇਗਾ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਡਟਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਿੰਘ ਸਾਹਿਬਾਨ ਵੱਲੋਂ ਦਲੇਰੀ ਨਾਲ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰ ਰਹੀ ਹੈ।
Related Posts
दीवाली को लेकर शहर में मेले जैसा माहौल
- Editor Universe News Plus
- October 29, 2024
- 0
लोगों ने धनतेरस को लेकर की बर्तनों व गहनों की खरीदारी जालंधर, (राजविन्द्र) : दीवाली से पहले आने वाले त्यौहार धनतेरस के साथ ही दीवाली […]
चुनाव आयोग ने पंजाब में 4 निर्वाचन क्षेत्रों के लिए उपचुनाव की तारीख बदली : सिबिन सी
- Editor Universe News Plus
- November 5, 2024
- 0
अब 20 नवंबर को होंगे चुनाव चंडीगढ़ : भारत निर्वाचन आयोग (ईसीआई) ने पंजाब में 4 निर्वाचन क्षेत्रों 10-डेरा बाबा नानक, 44-चब्बेवाल (एससी), 84- गिद्दड़बाहा […]
ਐੱਸਕੇਐੱਮ ਵੱਲੋਂ ਹਰਿਆਣਾ ਚੋਣਾਂ ’ਚ ਭਾਜਪਾ ਦਾ ਵਿਰੋਧ ਕਰਨ ਦਾ ਸੱਦਾ
- Editor Universe Plus News
- September 18, 2024
- 0
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਇੱਥੇ ਕਿਸਾਨ ਭਵਨ ਵਿੱਚ ਹੋਈ। ਜੋਗਿੰਦਰ ਸਿੰਘ ਉਗਰਾਹਾਂ, ਪੁਰਸ਼ੋਤਮ ਸ਼ਰਮਾ, ਸਤਿਆਵਾਨ, ਰਮਿੰਦਰ ਸਿੰਘ ਪਟਿਆਲਾ […]