ਬ੍ਰਿਕਸ ਸਿਖ਼ਰ ਸੰਮੇਲਨ ਲਈ ਰੂਸ ਜਾਣਗੇ ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 16ਵੇਂ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਸੱਦੇ ’ਤੇ 22-23 ਅਕਤੂਬਰ ਨੂੰ ਰੂਸ ਦੀ ਯਾਤਰਾ ’ਤੇ ਜਾਣਗੇ। ਬ੍ਰਿਕਸ ਸਿਖ਼ਰ ਸੰਮੇਲਨ ਦੀ 16ਵੀਂ ਮੀਟਿੰਗ ਰੂਸ ਦੇ ਕਜ਼ਾਨ ਵਿੱਚ ਹੋਵੇਗੀ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਰੂਸ ਦੇ ਆਪਣੇ ਦੌਰੇ ਦੌਰਾਨ ਬ੍ਰਿਕਸ ਦੇ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਿਆਂ ਤੇ ਕਜ਼ਾਨ ਵਿੱਚ ਸੱਦੇ ਗਏ ਆਗੂਆਂ ਨਾਲ ਦੁਵੱਲੀਆਂ ਬੈਠਕਾਂ ਵੀ ਕਰ ਸਕਦੇ ਹਨ