ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲੀਸ ਯਾਦਾਗਾਰੀ ਦਿਵਸ ਮੌਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਇਹ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਪੁਲੀਸ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਦਿੱਤੇ ਗਏ ਬਲਿਦਾਨਾਂ ਨੂੰ ਸਨਮਾਨ ਦੇਣ ਦਾ ਮੌਕਾ ਹੈ। ਉਨ੍ਹਾਂ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਪੁਲੀਸ ਯਾਦਗਾਰੀ ਦਿਵਸ ਮੌਕੇ ਮੈਂ ਸਰਬਉੱਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕਰਦਾ ਹਾਂ।ਜ਼ਿਕਰਯੋਗ ਹੈ ਕਿ ਲੱਦਾਖ ਦੇ ਹੋਟ ਸਪਰਿੰਗਜ਼ ਵਿਚ 21 ਅਕਤੂਬਰ 1959 ਵਿਚ ਭਾਰੀ ਹਥਿਆਰਾਂ ਨਾਲ ਲੈਸ ਚੀਨੀ ਸੈਨੀਕਾਂ ਨੇ ਘਾਤ ਲਾ ਕੇ ਕੀਤੇ ਹਮਲੇ ਵਿਚ 10 ਪੁਲੀਸ ਕਰਮੀ ਸ਼ਹੀਦ ਹੋ ਗਏ ਸਨ। ਉਸ ਸਮੇਂ ਤੋਂ ਸਾਰੇ ਸ਼ਹੀਦ ਪੁਲੀਸ ਕਰਮੀਆਂ ਨੂੰ ਸਨਮਾਨ ਦਿੰਦੇ ਹੋਏ ਪੁਲੀਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ।
ਅਮਿਤ ਸ਼ਾਹ ਨੇ ‘ਪੁਲੀਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲੀਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ
