ਚੰਡੀਗੜ੍ਹ-ਪੰਜਾਬ ਵਿੱਚ ਵਰ੍ਹਿਆਂ ਤੋਂ ਲਗਾਤਾਰ ਹੇਠਾਂ ਜਾ ਰਹੇ ਪਾਣੀ ਨੂੰ ਹੁਣ ਠੱਲ੍ਹ ਪਈ ਹੈ। ਇਹ ਖੁਲਾਸਾ ਕੇਂਦਰੀ ਗਰਾਊਂਡ ਵਾਟਰ ਬੋਰਡ-2024 ਦੀ ਤਾਜ਼ਾ ਰਿਪੋਰਟ ਵਿੱਚ ਕੀਤਾ ਗਿਆ ਹੈ ਜਿਸ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ। ਕੇਂਦਰੀ ਗਰਾਊਂਡ ਵਾਟਰ ਬੋਰਡ ਨੇ ਇਸ ਰਿਪੋਰਟ ਦਾ ਅਧਾਰ 2023 ਵਿੱਚ ਪਾਣੀਆਂ ਦੀ ਨਾਪੀ ਮਿਕਦਾਰ ਨੂੰ ਬਣਾਇਆ ਹੈ। ਤਾਜ਼ਾ ਖੁਲਾਸੇ ਅਨੁਸਾਰ ਸੂਬੇ ਦੇ 63 ਬਲਾਕ ਅਜਿਹੇ ਹਨ ਜਿੱਥੇ ਜ਼ਮੀਨੀ ਪਾਣੀ ਦੇ ਨਿਕਾਸ ਦਾ ਪੁੱਠਾ ਗੇੜਾ ਸ਼ੁਰੂ ਹੋਇਆ ਹੈ ਅਤੇ ਹਰ ਸਾਲ ਹੇਠਾਂ ਜਾ ਰਹੇ ਪਾਣੀ ਨੂੰ ਬਰੇਕ ਲੱਗੀ ਹੈ। ਸਾਲ 2001-02 ਤੋਂ ਨਰਮਾ ਪੱਟੀ ਵਾਲੇ ਦਰਜਨਾਂ ਬਲਾਕਾਂ ਦਾ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਸੀ।
ਪਿਛਲੇ ਵਰ੍ਹੇ ਦੀ ਰਿਪੋਰਟ ਵਿਚ ਪਾਣੀ ਦੀ ਨਿਕਾਸੀ ਸਥਿਰ ਹੋਣ ਦੇ ਸੰਕੇਤ ਮਿਲੇ ਸਨ ਪਰ ਨਵੀਂ ਰਿਪੋਰਟ ਵਿਚ ਪੰਜ ਬਲਾਕਾਂ ਵਿਚ ਨਿਕਾਸੀ ਦੀ ਕੈਟਾਗਰੀ ਬਦਲ ਗਈ ਹੈ। ਸੂਬੇ ਦੇ ਗੁਰੂਹਰਸਹਾਏ ਅਤੇ ਮੱਖੂ ਬਲਾਕ ਹੁਣ ‘ਸੇਫ ਜ਼ੋਨ’ ਵਿਚ ਆ ਗਏ ਹਨ ਜੋ ਸਾਲ ਪਹਿਲਾਂ ਅਰਧ ਨਾਜ਼ੁਕ ਜ਼ੋਨ ਵਿਚ ਸਨ।
ਫ਼ਿਰੋਜ਼ਪੁਰ ਅਤੇ ਸ੍ਰੀ ਹਰਗੋਬਿੰਦਪੁਰ ਬਲਾਕ ਹੱਦ ਤੋਂ ਵੱਧ ਪਾਣੀ ਕੱਢੇ ਜਾਣ ਵਾਲੇ ਜ਼ੋਨ ਤੋਂ ‘ਕ੍ਰਿਟੀਕਲ’ ਜ਼ੋਨ ਵਿਚ ਆ ਗਏ ਹਨ ਜਦੋਂਕਿ ਬਲਾਚੌਰ ‘ਕ੍ਰਿਟੀਕਲ’ ਜ਼ੋਨ ’ਚੋਂ ‘ਸੈਮੀ ਕ੍ਰਿਟੀਕਲ’ ਜ਼ੋਨ ਵਿਚ ਆ ਗਿਆ ਹੈ। ਇਸ ਤਰ੍ਹਾਂ 63 ਬਲਾਕ ਅਜਿਹੇ ਹਨ ਜਿੱਥੇ ਪਾਣੀ ਦਾ ਪੱਧਰ ਹੇਠਾਂ ਡਿੱਗਣ ਦੀ ਦਰ ’ਚ ਸੁਧਾਰ ਹੋਇਆ ਹੈ। ਲਗਪਗ 16 ਬਲਾਕ ਅਜਿਹੇ ਹਨ ਜਿੱਥੇ 20 ਫ਼ੀਸਦੀ ਤੋਂ ਵੱਧ ਪਾਣੀ ਦੀ ਸਤਹ ਨੂੰ ਮੋੜਾ ਪਿਆ ਹੈ। ਸੂਬੇ ਵਿਚ ਕੁੱਲ 153 ਬਲਾਕ ਹਨ ਜਿਨ੍ਹਾਂ ਦੀ ਜ਼ਮੀਨੀ ਪਾਣੀ ਦੀ ਮਿਕਦਾਰ ਨੂੰ ਸਾਲ ਵਿਚ ਦੋ ਵਾਰ ਮਾਪਿਆ ਜਾਂਦਾ ਹੈ।
ਚੇਤੇ ਰਹੇ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸਾਲਾਨਾ ਸੇਫ਼ ਮਿਕਦਾਰ ਤੋਂ ਲੋੜੋਂ ਵੱਧ ਧਰਤੀ ਹੇਠੋਂ ਪਾਣੀ ਕੱਢਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਪਿਛਲੇ ਵਰ੍ਹੇ ਪੰਜਾਬ ਵਿਚ ਹੜ੍ਹ ਆਉਣ ਅਤੇ ‘ਆਪ’ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਾਸਤੇ ਚੁੱਕੇ ਕਦਮ ਕਾਰਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ। ਪਿਛਲੇ ਸਾਲ ਸਲਾਨਾ 18.84 ਅਰਬ ਕਿਊਬਿਕ ਮੀਟਰ ਪਾਣੀ ਦਾ ਰੀਚਾਰਜ ਸੀ ਜੋ ਐਤਕੀਂ ਵਧ ਕੇ 19.19 ਅਰਬ ਕਿਊਬਿਕ ਮੀਟਰ ਹੋ ਗਿਆ ਹੈ।