ਚੰਡੀਗੜ੍ਹ-ਬਰਨਾਲਾ/ਧਨੌਲਾ (ਰਵਿੰਦਰ ਰਵੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਚੌਥੇ ਦਿਨ ਵੀ ਬਡਬਰ ਟੌਲ ਪਲਾਜ਼ਾ ’ਤੇ ਲੱਗੇ ਪੱਕੇ ਮੋਰਚੇ ’ਚ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਰ ਸਰਕਾਰ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਤੋਂ ਪਹਿਲਾਂ ਹੀ ਪਤਾ ਲੱਗ ਗਿਆ ਸੀ ਕਿ ਇਸ ਵਾਰ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲੇਗੀ ਅਤੇ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪਵੇਗਾ। ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਿਸਾਨ ਨਾਲ ਖੁੰਦਕ ਰੱਖਦੀ ਹੈ ਅਤੇ ਇਸੇ ਕਰਕੇ ਗੁਦਾਮਾਂ ਵਿੱਚ ਹਾਲੇ ਤੱਕ ਚੌਲ ਨਹੀਂ ਚੁੱਕਿਆ ਗਿਆ। ਇਨ੍ਹਾਂ ਕਦਮਾਂ ’ਤੇ ਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਾਧੂ ਅਨਾਜ ਪੈਦਾ ਕਰਨ ’ਤੇ ਸਾਬਾਸ਼ੀ ਤਾਂ ਕੀ ਦੇਣੀ ਸੀ ਸਗੋਂ ਫਸਲ ਨਾ ਚੁੱਕ ਕੇ ਕਿਸਾਨਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ, ਨਰਿੱਪਜੀਤ ਸਿੰਘ ਨਿੱਪੀ ਮੌਜੂਦ ਸਨ।ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬੇ ਵਿੱਚ 51 ਥਾਵਾਂ ’ਤੇ ‘ਆਪ’ ਦੇ ਮੰਤਰੀਆਂ, ਵਿਧਾਇਕਾਂ ਤੇ ਭਾਜਪਾ ਆਗੂਆਂ ਅਤੇ ਟੌਲ ਪਲਾਜ਼ਿਆਂ ’ਤੇ ਲਾਏ ਪੱਕੇ ਮੌਕੇ ਅੱਜ ਵੀ ਜਾਰੀ ਰਹੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਵਿੱਚ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਪ੍ਰੰਤੂ ਸਰਕਾਰ ਪਹਿਲਾਂ ਵੀ ਕਈ ਵਾਰ ਵੱਖ-ਵੱਖ ਵਰਗਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਤੋਂ ਪਿਛੇ ਹੱਟ ਗਈ। ਕਿਸਾਨ ਆਗੂਆਂ ਨੇ ਅੱਜ ਵੱਖ-ਵੱਖ ਥਾਵਾਂ ’ਤੇ ਲਾਏ ਮੋਰਚਿਆਂ ਵਿੱਚ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਕਿਸਾਨ ਆਗੂਆਂ ਨੇ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਪੱਕੇ ਮੋਰਚਿਆਂ ਵਿੱਚ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ।
Related Posts
शरारती तत्वों ने गौशाला में गायों को दिया जहर, एक दर्जन गायों की मौत
- Editor Universe News Plus
- December 9, 2024
- 0
हिन्दू संगठनों में रोष पंजाब : फगवाड़ा में सनसनी खेज मामला सामने आया है, जहां पर देर रात कुछ शरारती तत्वों ने गायों को जहरीला […]
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
- Editor Universe Plus News
- September 20, 2024
- 0
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ […]
लाजपत नगर में गैस की पाईपलाईन देखने आया व्यक्ति दंपति को बेहोश कर ले उड़ा लाखों के गहने व नकदी
- Editor Universe News Plus
- November 7, 2024
- 0
जालंधर , (राजविन्द्र) : जालंधर में पड़ते लाजपत नगर में एक घर में गैस की पाईपलाईन देखने के आया एक व्यक्ति बुजूर्ग दंपति को चाय […]