ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਜੰਮੂ-ਕਸ਼ਮੀਰ ਦੌਰੇ ’ਤੇ ਜਾਵੇ: ਜਾਖੜ
ਚੰਡੀਗੜ੍ਹ-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ 26 ਸੈਲਾਨੀਆਂ ਦੀ ਮੌਤ ਦੀ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ੍ਰੀ ਜਾਖੜ ਨੇ ਸਾਰਿਆਂ ਨੂੰ ਦੁੱਖ ਦੀ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ ਵਿੱਚ ਰਹਿਣ ਵਾਲੇ ਭਰਾਵਾਂ ਅਤੇ ਭੈਣਾਂ ਨਾਲ ਖੜ੍ਹਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਨਾਲ ਜੰਮੂ-ਕਸ਼ਮੀਰ ਦਾ ਦੌਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਿਆਸਤ ਤੋਂ ਉਪਰ ਉੱਠ ਕੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਸੁਨੇਹਾ ਦੇਣਾ ਚਾਹੀਦਾ ਹੈ।
