ਮਹਾਰਾਸ਼ਟਰ ਦੇ ਗੜ੍ਹਚਿਰੌਲੀ ‘ਚ ਚਾਰ ਨਕਸਲੀ ਢੇਰ, ਪੁਲਿਸ ਨੂੰ ਮੁਕਾਬਲੇ ਦੌਰਾਨ ਮਿਲੀ ਸਫਲਤਾ

ਮੁੰਬਈ –ਮਹਾਰਾਸ਼ਟਰ ਦੇ ਗੜ੍ਹਚਿਰੌਲੀ ‘ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ, ਜਿੱਥੇ ਪੁਲਿਸ ਨੇ ਚਾਰ ਨਕਸਲੀਆਂ ਨੂੰ ਮਾਰ ਮੁਕਾਇਆ। ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਇਸ ਦੀ ਪੁਸ਼ਟੀ ਕੀਤੀ ਹੈ।ਅਧਿਕਾਰੀ ਨੇ ਏਜੰਸੀ ਨੂੰ ਦੱਸਿਆ ਕਿ ਇਹ ਮੁਕਾਬਲਾ ਛੱਤੀਸਗੜ੍ਹ ਦੇ ਨਾਰਾਇਣਪੁਰ ਨਾਲ ਲੱਗਦੇ ਇਲਾਕੇ ਵਿੱਚ ਹੋਇਆ। ਗੜ੍ਹਚਿਰੌਲੀ ਪੁਲਿਸ ਦੀ ਸੀ60 ਕਮਾਂਡੋ ਟੀਮ ਅਤੇ ਸੀਆਰਪੀਐਫ ਦੀ ਟੀਮ ਨੇ ਆਪ੍ਰੇਸ਼ਨ ਕੀਤਾ।ਜਾਣਕਾਰੀ ਮੁਤਾਬਕ ਮੁੱਠਭੇੜ ਅਚਾਨਕ ਸ਼ੁਰੂ ਹੋ ਗਈ, ਜਿਸ ‘ਚ ਨਕਸਲੀਆਂ ਨੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਮਾਰੇ ਗਏ ਨਕਸਲੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।