ਨਵੀਂ ਦਿੱਲੀ – ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਕਾਫੀ ਸਖਤ ਨਜ਼ਰ ਆਈ। ਪ੍ਰਦੂਸ਼ਣ ਸਬੰਧੀ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੂਬੇ ਦੇ ਹੀ ਨਹੀਂ ਕੇਂਦਰ ਦੇ ਰਵੱਈਏ ‘ਤੇ ਵੀ ਗੰਭੀਰ ਟਿੱਪਣੀਆਂ ਕੀਤੀਆਂ ਹਨ।
ਪਿਛਲੇ ਹਫ਼ਤੇ ਇਸੇ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਲਈ ਹਰਿਆਣਾ ਤੇ ਪੰਜਾਬ ਸਰਕਾਰਾਂ ਨੂੰ ਵੀ ਝਾੜ ਪਾਈ ਸੀ। ਇਸ ਤੋਂ ਇਲਾਵਾ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਵੀ ਸੰਮਨ ਭੇਜੇ ਗਏ ਹਨ।