ਅੰਮ੍ਰਿਤਸਰ- ਇਥੋਂ ਦੀ ਪੁਲਿਸ ਵੱਲੋਂ ਤੜਕਾਸਾਰ 3.30 ਵਜੇ ਤਰਨਵਾਲਾ ਪੁਲ ਨੇੜੇ ਐਨਕਾਊਂਟਰ ਤੋਂ ਬਾਅਦ ਦੋ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਜ਼ਖ਼ਮੀ ਹੋ ਗਿਆ ਹੈ।
ਦੱਸਣਯੋਗ ਹੈ ਕਿ ਗੈਂਗਸਟਰਾਂ ਵੱਲੋਂ ਚਾਰ ਦਿਨ ਪਹਿਲਾਂ ਸੁੰਦਰ ਨਗਰ ਇਲਾਕੇ ਵਿਚ ਸੋਡਾ ਬਣਾਉਣ ਵਾਲੇ ਜਸਦੀਪ ਸਿੰਘ ਉਰਫ਼ ਸਾਜਨ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ। ਪੁਰਤਗਾਲ ਅਧਾਰਤ ਗੈਂਗਸਟਰ ਮਾਨ ਘਨਸ਼ਾਮਪੁਰੀਆ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਉਨ੍ਹਾਂ ਦੇ ਨਿਊ ਅੰਮ੍ਰਿਤਸਰ ਖੇਤਰ ਵਿਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ’ਚ ਇਕ ਦੋਸ਼ੀ ਜ਼ਖਮੀ ਹੋ ਗਿਆ ਜਦਕਿ ਦੂਜਾ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। ਹਾਲਾਂਕਿ ਬਾਅਦ ‘ਚ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ।