ਹੁਸ਼ਿਆਰਪੁਰ-ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ (30) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਕੋਲ ਦਾਖ਼ਲ ਕਰਵਾਏ। ਇਸ ਮੌਕੇ ਉਨ੍ਹਾਂ ਦੇ ਪਿਤਾ ਤੇ ਮੌਜੂਦਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਬ੍ਰਹ ਸ਼ੰਕਰ ਜਿੰਪਾ ਅਤੇ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਮੌਜੂਦ ਸਨ। ਨਾਮਜ਼ਦਗੀ ਦਾਖ਼ਲ ਕਰਾਉਣ ਤੋਂ ਪਹਿਲਾਂ ਇਸਾਂਕ ਵੱਲੋਂ ਇੱਥੇ ਰੋਡ ਸ਼ੋਅ ਵੀ ਕੱਢਿਆ ਗਿਆ। ਡਾ. ਇਸ਼ਾਂਕ ਪੇਸ਼ੇ ਵਜੋਂ ਰੇਡੀਓਲੋਜਿਸਟ ਹਨ। ਨਾਮਜ਼ਦਗੀ ਦਾਖ਼ਲ ਕਰਾਉਣ ਮਗਰੋਂ ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮ ’ਤੇ ਚੱਲਦਿਆਂ ਹਲਕੇ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨਗੇ।
ਇਸ਼ਾਂਕ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
