ਸ੍ਰੀਨਗਰ-ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿੱਚ ਵਿੱਦਿਅਕ ਸੈਸ਼ਨ ਮਾਰਚ ਤੋਂ ਬਦਲ ਕੇ ਨਵੰਬਰ ਕਰ ਦਿੱਤਾ ਹੈ। ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਉਪ ਰਾਜਪਾਲ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਪਲਟ ਦਿੱਤਾ ਹੈ। ਅਬਦੁੱਲਾ ਨੇ ਸਕੂਲ ਸਿੱਖਿਆ ਮੰਤਰੀ ਸਕੀਨਾ ਮਸੂਦ ਇਟੂ ਦੀ ਮੌਜੂਦਗੀ ਵਿੱਚ ਇਸ ਫ਼ੈਸਲੇ ਦਾ ਐਲਾਨ ਕੀਤਾ। ਅਬਦੁੱਲਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘‘ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਕਸ਼ਮੀਰ ਤੇ ਜੰਮੂ ਡਿਵੀਜ਼ਨ ਦੇ ਸਰਦ ਰੁੱਤ ਜ਼ੋਨ ਦੇ ਸਕੂਲਾਂ ਵਿੱਚ ਵਿੱਦਿਅਕ ਸੈਸ਼ਨ ਮਾਰਚ ਤੋਂ ਬਦਲ ਕੇ ਨਵੰਬਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਮੈਂ ਸਕੂਲ ਸਿੱਖਿਆ ਮੰਤਰੀ ਸਕੀਨਾ ਇਟੂ ਦਾ ਇਸ ਮੁੱਦੇ ਨੂੰ ਕੈਬਨਿਟ ਵਿੱਚ ਰੱਖਣ ਲਈ ਸ਼ੁੱਕਰ ਗੁਜ਼ਾਰ ਹਾਂ। ਇਸ ਨੂੰ ਕੈਬਨਿਟ ਦੀ ਪ੍ਰਵਾਨਗੀ ਮਿਲ ਗਈ ਹੈ।’’ ਅਬਦੁੱਲਾ ਨੇ ਕਿਹਾ ਕਿ ਇਸ ਸਾਲ ਪਹਿਲੀ ਤੋਂ ਨੌਵੀਂ ਤੱਕ ਦੀਆਂ ਪ੍ਰੀਖਿਆਵਾਂ ਨਵੰਬਰ ਮਹੀਨੇ ਹੋਣਗੀਆਂ, ਜਦਕਿ ਦਸਵੀਂ ਤੋਂ 12ਵੀਂ ਤੱਕ ਦੀਆਂ ਪ੍ਰੀਖਿਆਵਾਂ ਅਗਲੇ ਸਾਲ ਲਈਆਂ ਜਾਣਗੀਆਂ।
Related Posts
ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ
- Editor Universe Plus News
- December 11, 2024
- 0
ਨਿਊਯਾਰਕ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਅਤੇ ਭਾਤਰੀ ਮੂਲ ਦੀ ਅਮਰੀਕੀ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ […]
ਜੰਮੂ-ਕਸ਼ਮੀਰ ‘ਚ ਦਹਿਸ਼ਤ ਫੈਲਾਉਣ ‘ਚ ਉਨ੍ਹਾਂ ਦੀ ਸਭ ਤੋਂ ਵੱਡੀ ਭੂਮਿਕਾ., ਸ਼ਾਹ ਨੇ Gandhi-Abdullah ਤੇ Mufti ਪਰਿਵਾਰ ‘ਤੇ ਵਿੰਨ੍ਹੇ ਨਿਸ਼ਾਨੇ
- Editor Universe Plus News
- September 21, 2024
- 0
ਮੇਂਢਰ : (Jammu and Kashmir Election) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਧਾਨ ਸਭਾ ਚੋਣਾਂ ਦੌਰਾਨ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਪੁਣਛ ਜ਼ਿਲ੍ਹੇ ਦੇ ਮੇਂਢਰ […]
ਹਰਿਆਣਾ ’ਚ ਕੰਗਨਾ ਰਣੌਤ ਦੇ ਬਿਆਨਾਂ ਨੇ ਭਾਜਪਾ ਦੀਆਂ ਮੁਸ਼ਕਲਾਂ ਵਧਾਈਆਂ
- Editor Universe Plus News
- September 26, 2024
- 0
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ ਸਣੇ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਫਿਲਮੀ ਅਦਾਕਾਰਾ ਤੇ ਭਾਜਪਾ […]