ਹਰਿਆਣਾ ਚੋਣਾਂ ‘ਤੇ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਫਿਰ ਘੇਰਿਆ

ਨਵੀਂ ਦਿੱਲੀ – ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਦੀਆਂ ਸ਼ਿਕਾਇਤਾਂ ‘ਤੇ ਚੋਣ ਕਮਿਸ਼ਨ ਤੋਂ ਮਿਲੇ ਜਵਾਬਾਂ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਹਰਿਆਣਾ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ’ਤੇ ਸਪੱਸ਼ਟੀਕਰਨ ਦੇਣ ਦੀ ਥਾਂ ਚੋਣ ਕਮਿਸ਼ਨ ਨੇ ਅਸਪੱਸ਼ਟ ਜਵਾਬ ਦਿੱਤੇ ਹਨ। ਕਾਂਗਰਸ ਨੇ ਚੋਣ ਕਮਿਸ਼ਨ ਨੂੰ ਹੰਕਾਰ ਵਿੱਚ ਡੁੱਬਿਆ ਦੱਸਿਆ ਹੈ। ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਨੂੰ ਤਿੰਨ ਪੰਨਿਆਂ ਦਾ ਪੱਤਰ ਲਿਖਿਆ ਹੈ।