ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨੂੰ ਵਧਾਈ ਦਿੱਤੀ

ਨਵੀਂ ਦਿੱਲੀ-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਅਮਰੀਕਾ ਦੀਆਂ ਚੋਣਾਂ ਵਿੱਚ ਜਿੱਤ ਦਾ ਦਾਅਵਾ ਕਰਨ ਵਾਲੇ ਡੋਨਾਲਡ ਟਰੰਪ ਦੇ ਨਾਲ ਦੇਸ਼ਾਂ ਵਿਚਕਾਰ ਗਲੋਬਲ ਅਤੇ ਰਣਨੀਤਕ ਭਾਈਵਾਲੀ ਤਹਿਤ ਮਿਲਵਰਤਣ ਦੇ ਨਵੀਨੀਕਰਨ ਲਈ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਪੋਸਟ ਵਿਚ ਟਰੰਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਓ ਆਪਣੇ ਲੋਕਾਂ ਦੀ ਬਿਹਤਰੀ ਲਈ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰੀਏ