ਰਾਏਪੁਰ- ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਅਧਿਕਾਰੀਆਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ।
ਪੁਲਿਸ ਨੇ ਦੱਸਿਆ ਕਿ ਜਹਾਜ਼ ‘ਤੇ ਬੰਬ ਦੀ ਧਮਕੀ ਤੋਂ ਬਾਅਦ ਵੀਰਵਾਰ ਸਵੇਰ 187 ਯਾਤਰੀਆਂ ਤੇ ਛੇ ਚਾਲਕ ਦਲ ਦੇ ਮੈਂਬਰਾਂ ਨਾਲ ਫਲਾਈਟ ਦੀ ਰਾਏਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ।
ਰਾਏਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਸੰਤੋਸ਼ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਧਮਕੀਆਂ ਮਿਲਣ ਤੋਂ ਬਾਅਦ ਜਹਾਜ਼ ਨੂੰ ਲੈਂਡ ਕਰਵਾਇਆ ਗਿਆ ਸੀ।