ਪੰਜਾਬ ‘ਚ ਉਪ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ

 ਚੰਡੀਗੜ੍ਹ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਨੇ ਖੁਦ ਇਸ ਅਸਫਲਤਾ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਅਸਤੀਫੇ ਦੀ ਖਬਰ ਸਾਹਮਣੇ ਆਈ ਸੀ।