ਸਵੇਰੇ 9 ਵਜੇ ਤੱਕ 6.8 ਫੀਸਦੀ ਹੋਈ ਵੋਟਿੰਗ, ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਵੋਟ ਦੇ ਹੱਕ ਦਾ ਇਸਤੇਮਾਲ

ਬਰਨਾਲਾ- ਵਿਧਾਨ ਸਭਾ ਹਲਕਾ ਬਰਨਾਲਾ ਦੀ ਜਿਮੀ ਚੋਣ ਵਿੱਚ 20 ਨਵੰਬਰ ਨੂੰ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਈਆਂ। ਦੋ ਘੰਟਿਆਂ ਚ 9 ਵਜੇ ਤੱਕ 6.8 ਫੀਸਦੀ ਵੋਟਾਂ ਪੋਲ ਹੋ ਚੁੱਕੀਆਂ ਸਨ। ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਟ ਮੰਤਰੀ ਤੇ ਮੌਜੂਦਾ ਸੰਸਦੀ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਵੋਟ ਪਾਉਣ ਪੁੱਜੇ। ਭਾਜਪਾ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ ਵੀ ਆਪਣੇ ਪਰਿਵਾਰ ਸਣੇ ਵੋਟ ਪਾਉਣ ਪੁੱਜੇ। ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪੁੱਜੇ। ਸਾਬਕਾ ਸੰਸਦੀ ਮੈਂਬਰ ਤੇ ਫੌਜਦਾਰੀ ਵਕੀਲ ਰਾਜਦੀਪ ਸਿੰਘ ਖਾਲਸਾ ਵੀ ਆਪਣੇ ਪੀਏ ਨਾਲ ਵੋਟ ਪਾਉਣ ਪੁੱਜੇ। ਆਜ਼ਾਦ ਉਮੀਦਵਾਰ ਕਿਉਂ ਲੜ ਰਹੇ ਗੁਰਦੀਪ ਸਿੰਘ ਬਾਠ ਵੀ ਜਿੱਥੇ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪੋਲਿੰਗ ਬੂਥ ਪੁੱਜੇ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਇਸ ਹਲਕੇ ਵਿੱਚ ਵੋਟ ਨਾ ਹੋਣ ਕਾਰਨ ਉਹ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰ ਸਕੇ।

ਵਿਧਾਨ ਸਭਾ ਹਲਕਾ ਬਰਨਾਲਾ ਦੀ ਜਿਮਨੀ ਚੋਣ ਦੀ ਪੋਲਿੰਗ ਦੌਰਾਨ ਸਾਬਕਾ ਕੈਬਿਨੇਟ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਗੁਰਮੀਤ ਕੌਰ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਉਪਰੰਤ ਜੇਤੂ ਚਿੰਨ੍ਹ ਬਣਾਉਂਦੇ ਹੋਏ