ਕਬਜ਼ਾ ਲੈਣ ਗਈ ਪ੍ਰਸ਼ਾਸਨਿਕ ਟੀਮ ਖ਼ਿਲਾਫ਼ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ – ਅੰਮ੍ਰਿਤਸਰ-ਜਾਮਨਗਰ ਭਾਰਤਮਾਲਾ ਸੜਕ ਦੇ ਨਿਰਮਾਣ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਦਾ ਕਬਜ਼ਾ ਲੈਣ ਗਈ ਪ੍ਰਸ਼ਾਸਨਿਕ ਟੀਮ ਖ਼ਿਲਾਫ਼ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਪ੍ਰਸ਼ਾਸਨ ’ਤੇ ਜ਼ਬਰਦਸਤੀ ਕਬਜ਼ਾ ਕਰਨ ਦਾ ਦੋਸ਼ ਲਾਇਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਜਦੋਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਗਿਆ ਹੈ। ਹੁਣ ਜੇ ਉਹ ਵਿਰੋਧ ਕਰਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ।