ਅੰਮ੍ਰਿਤਸਰ – ਅਜਨਾਲਾ ਥਾਣੇ ਦੇ ਬਾਹਰ ਮਿਲੇ ਆਈਈਡੀ ਮਾਮਲੇ ਦੇ ਤਾਰ ਖਾਲਿਸਤਾਨ ਸਮਰਥਕਾਂ ਨਾਲ ਜੁੜਣ ਲੱਗੇ ਹਨ। ਇਹ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਇਹ ਸਾਜ਼ਿਸ਼ ਰਚੀ ਸੀ। ਆਈਡੀ ਰੋਕਣ ਲਈ ਸਰਹੱਦੀ ਖੇਤਰ ‘ਚ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਚੁਣਿਆ ਗਿਆ ਸੀ।
ਫਿਲਹਾਲ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਨਹੀਂ ਕਹਿ ਰਹੇ ਹਨ, SP ਚਰਨਜੀਤ ਸੋਹਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹ ਸਪੱਸ਼ਟ ਹੋਣ ‘ਤੇ ਹੀ ਕੁਝ ਦੱਸਣਗੇ। ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਪਰ ਪੁਲਿਸ ਜਾਂਚ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ।
ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਇੱਕ ਆਈ.ਡੀ. ਦੀ ਨਕਲ ਕਰ ਕੇ ਅਜਨਾਲਾ ਥਾਣੇ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਗਈ ਸੀ ।