ਰਾਸ਼ਟਰਪਤੀ ਨੇ ਸੰਵਿਧਾਨ ਦਿਵਸ ਦੀ 75ਵੀਂ ਵਰ੍ਹੇਗੰਢ ‘ਤੇ ਜਾਰੀ ਕੀਤਾ ਖ਼ਾਸ ਸਿੱਕਾ

ਨਵੀਂ ਦਿੱਲੀ- ਭਾਰਤੀ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਦਿੱਲੀ ‘ਚ ‘ਸਾਡਾ ਸੰਵਿਧਾਨ, ਸਾਡਾ ਸਵੈ-ਮਾਣ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ‘ਸੰਵਿਧਾਨ ਦਿਵਸ’ ਮੌਕੇ ‘ਤੇ ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਸੈਂਟਰਲ ਹਾਲ ਵਿਚ ਭਾਰਤ ਦੇ ਸੰਵਿਧਾਨ ਦੇ ਸੰਸਕ੍ਰਿਤ ਅਤੇ ਮੈਥਿਲੀ ਸੰਸਕਰਣ ਵੀ ਜਾਰੀ ਕੀਤੇ ਜਾਣਗੇ।

ਸੰਵਿਧਾਨ ਸਦਨ ਦੇ ਸੈਂਟਰਲ ਹਾਲ ‘ਚ ਆਯੋਜਿਤ ਇਸ ਪ੍ਰੋਗਰਾਮ ‘ਚ ਪ੍ਰਧਾਨ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਹਨ।

ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ ਹੋ ਚੁੱਕਿਆ ਹੈ। ਸਰਦ ਰੁੱਤ ਸੈਸ਼ਨ 20 ਦਸੰਬਰ ਤਕ ਚੱਲੇਗਾ। ਇਸ ਦੌਰਾਨ ਸਰਕਾਰ ਵਕਫ਼ (ਸੋਧ) ਬਿੱਲ ਸਮੇਤ 16 ਬਿੱਲਾਂ ‘ਤੇ ਚਰਚਾ ਕਰੇਗੀ। ਅੱਜ ਭਾਵ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸਦਨ ‘ਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।