ਆਪ ਪ੍ਰਧਾਨ ਅਮਨ ਅਰੋੜਾ ਤੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਵਲੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ

ਪਟਿਆਲਾ- ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰੈਜ਼ੀਡੈਂਟ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਟਿਆਲਾ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਹੈ। ਪਟਿਆਲਾ ਸਥਿਤ ਸ੍ਰੀ ਕਾਲੀ ਦੇਵੀ ਮੰਦਰ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਬਾ ਸਕੱਤਰ ਸਕੱਤਰ ਰਣਜੋਧ ਸਿੰਘ ਹਡਾਨਾ, ਸੂਬਾ ਸੰਯੁਕਤ ਸਕੱਤਰ ਅਮਰੀਕ ਸਿੰਘ ਬੰਗੜ ਸਮੇਤ ਹੋਰ ਐਮ.ਐਲ.ਏ ਵੀ ਮੌਜੂਦ ਰਹੇ।