ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਗ੍ਰਿਫ਼ਤਾਰ

 ਜਲੰਧਰ- ਕਮਿਸ਼ਨਰੇਟ ਪੁਲਿਸ ਨੇ ਜਲੰਧਰ ਕੈਂਟ ਅਧੀਨ ਪੈਂਦੇ ਪਿੰਡ ਨੰਗਲ ਕਰਾਰ ਵਿਚ ਬੁਧਵਾਰ ਨੂੰ ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੂਚਨਾ ਦੇ ਆਧਾਰ ਉਤੇ ਤਿੰਨ ਸ਼ੱਕੀ ਵਿਅਕਤੀਆਂ ਦਾ ਪਿੱਛਾ ਕੀਤਾ ਗਿਆ।

ਪਿੱਛਾ ਕਰਨ ਦੌਰਾਨ ਸ਼ੱਕੀ ਵਿਅਕਤੀਆਂ ਵੱਲੋਂ ਗੋਲ਼ੀ ਚਲਾਉਣ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾ ਦਿੱਤੀ। ਪੁਲਿਸ ਮੁਲਾਜ਼ਮਾਂ ਨੇ ਘੇਰਾਬੰਦੀ ਕਰਕੇ ਤਿੰਨਾਂ ਨੂੰ ਕਾਬੂ ਕਰ ਲਿਆ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਜਬਰਨ ਵਸੂਲੀ, ਕਤਲ, ਅਸਲਾ ਐਕਟ ਅਤੇ ਐੱਨਡੀਪੀਐੱਸ ਐਕਟ ਸਮੇਤ ਕਈ ਮਾਮਲੇ ਦਰਜ ਹਨ।

ਪੁਲਿਸ ਗਰੋਹ ਦੀਆਂ ਗਤੀਵਿਧੀਆਂ ਅਤੇ ਸਬੰਧਾਂ ਬਾਰੇ ਹੋਰ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।