ਚੰਡੀਗੜ੍ਹ-ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਸਹੁੰ ਚੁਕਾਈ ਹੈ। ਹਾਲਾਂਕਿ ਇਸ ਹਲਫ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਹੀਂ ਪਹੁੰਚੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਵੱਡੀ ਗਿਣਤੀ ਵਿੱਚ ਵਿਧਾਇਕ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਹੁਣ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 94 ਹੋ ਗਈ ਹੈ।
Related Posts
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ, ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ
- Editor Universe Plus News
- November 13, 2024
- 0
ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ […]
खनौरी बॉर्डर पर सभी किसान भूख हड़ताल पर बैठे
- Editor Universe News Plus
- December 10, 2024
- 0
दिल्ली कूच पर फैसला आज पंजाब : किसानों का आंदोलन खनौरी बॉर्डर पर जारी है, जहां सभी किसान भूख हड़ताल पर बैठे हैं। इस दौरान, […]
ਪਰਾਲੀ ਸਾੜਨ ਨੂੰ ਰੋਕਣ ‘ਚ ਅਸਫਲ ਰਹਿਣ ਲਈ 1,379 ਸੁਪਰਵਾਈਜ਼ਰਾਂ ਤੇ ਅਧਿਕਾਰੀਆਂ ਨੂੰ ਨੋਟਿਸ ਜਾਰੀ
- Editor Universe Plus News
- November 21, 2024
- 0
ਪਟਿਆਲਾ- ਸਰਕਾਰ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਕਾਰਨ 1319 ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਜਵਾਬਦੇਹੀ ਲਈ ਤਲਬ ਕੀਤਾ ਹੈ। […]