ਮਜੀਠੀਆ ਨੇ ਤੈਅ ਸਮੇਂ ਤੋਂ ਪਹਿਲਾਂ ਸ਼ੁਰੂ ਕੀਤੀ ਜੂਠੇ ਭਾਂਡੇ ਮਾਂਜਣ ਦੀ ਸੇਵਾ

ਅੰਮ੍ਰਿਤਸਰ –ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਤੈਅ ਸਮੇਂ ਤੋਂ ਪਹਿਲਾਂ ਹੀ ਆਪਣੀ ਧਾਰਮਿਕ ਸਜ਼ਾ ਪੂਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਪਹੁੰਚੇ ਮਜੀਠੀਆ ਨੇ ਸੰਗਤ ਦੇ ਜੂਠੇ ਭਾਂਡੇ ਧੋਣ ਦੀ ਸੇਵਾ ਸ਼ੁਰੂ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਦੁਪਹਿਰ 12 ਵਜੇ ਤੋਂ 1 ਵਜੇ ਤਕ ਮਜੀਠੀਆ ਤੇ ਹੋਰ ਸਾਬਕਾ ਮੰਤਰੀਆਂ ਨੂੰ ਸੰਗਤ ਦੇ ਭਾਂਡੇ ਧੋਣ ਤੇ ਜੁੱਤੀਆਂ ਸਾਫ਼ ਕਰਨ ਦੀ ਸੇਵਾ ਲਗਾਈ ਹੈ।