ਸਰਹੱਦ ‘ਤੇ ਮੁੜ ਦਿਸਿਆ ਪਾਕਿਸਤਾਨੀ ਡਰੋਨ, ਬੀਐਸਐਫ਼ ਜਵਾਨਾਂ ਨੇ ਕੀਤੀ ਫਾਇਰਿੰਗ

ਡੇਰਾ ਬਾਬਾ ਨਾਨਕ-ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਮੰਗਲਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਮੰਗਲਵਾਰ ਦੀ ਰਾਤ ‌8:30 ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਆਬਾਦ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 3 ਦੇ ਕਰੀਬ ਫਾਇਰ ਤੇ 1 ਰੌਸ਼ਨੀ ਬੰਬ ਚਲਾਇਆ ਗਿਆ । ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਬੀਐਸਐਫ ਦੀ 113 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ। ਇੱਥੇ ਦੱਸਣ ਯੋਗ ਹੈ ਕਿ ਆਬਾਦ ਪੋਸਟ ਦੇ ਪਿਛਲੇ ਮੰਗਲਵਾਰ ਵੀ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਤੇ ਫਾਇਰ ਕੀਤੀ ਸੀ ਆਪਕੇ ਬਾਅਦ ਵਿੱਚ ਦੋ ਨੌਜਵਾਨਾਂ ਨੂੰ ਹੈਰੋਇਨ ਦੇ ਪੈਕਟ ਸਮੇਤ ਕਾਬੂ ਕੀਤਾ ਗਿਆ ਸੀ।