ਇਰਾਨ ’ਚੋਂ 311 ਹੋਰ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ
ਨਵੀਂ ਦਿੱਲੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਹੁਣ ਤੱਕ ਇਰਾਨ ਵਿਚੋਂ 1,400 ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਨੇ ਅੱਜ ਇਰਾਨ ਤੋਂ 300 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ ਹੈ। ਦੂਜੇ ਪਾਸੇ ਅਮਰੀਕਾ ਦੇ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲਾ ਕਰਨ ਤੋਂ ਬਾਅਦ ਉਥੇ ਤਣਾਅ ਵਧਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਇਰਾਨ ਤੋਂ ਵਾਪਸ ਲਿਆਂਦੇ ਗਏ ਲੋਕਾਂ ਦੀ ਕੁੱਲ ਗਿਣਤੀ ਹੁਣ 1,428 ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਉਡਾਣ ਰਾਹੀਂ ਅੱਜ ਤਿੰਨ ਸੌ ਗਿਆਰਾਂ ਭਾਰਤੀ ਨਾਗਰਿਕ ਨਵੀਂ ਦਿੱਲੀ ਪਹੁੰਚੇ। ਉਨ੍ਹਾਂ ਕਿਹਾ ਕਿ ਇਰਾਨ ਤੋਂ ਹੁਣ ਤੱਕ ਕੁੱਲ 1,428 ਭਾਰਤੀ ਨਾਗਰਿਕਾਂ ਨੂੰ ਕੱਢਿਆ ਜਾ ਚੁੱਕਾ ਹੈ।
