Punjab

ਕੇਂਦਰ ਤੇ ਰਾਜ ਸਰਕਾਰ ਵਿਰੁੱਧ ਪੈਨਸ਼ਨ ਵਿਹੂਣੇ ਕਰਮਚਾਰੀਆਂ ਨੇ ਕੱਢਿਆ ਰੋਸ ਮਾਰਚ

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਐੱਨਪੀਐੱਸ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਸੰਘਰਸ਼ ਕਰ ਰਹੀਆਂ ਸੂਬੇ ਦੀਆਂ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਹਕੂਮਤ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਵਿਚ ਕੀਤੀ ਜਾ ਬੇਲੋੜੀ ਦੇਰੀ ਦੇ ਰੋਸ ਕਾਰਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਰੋਸ ਮਾਰਚ ਕੱਢਿਆ। ਇਸ ਮੌਕੇ ਪ੍ਰਭਜੋਤ ਸਿੰਘ ਗੋਹਲਵੜ ਕੁਲਵਿੰਦਰ ਸਿੰਘ, ਸੁਖਦੇਵਰਾਜ ਸ਼ਰਮਾ, ਸਰਬਜੀਤ ਸਿੰਘ, ਸਤਨਾਮ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਵੱਲੋਂ ਦੇਸ਼ ਪੱਧਰ ਤੇ ਦਿੱਤੇ ਪ੍ਰੋਗਰਾਮ ਨੂੰ ਦੋਵੇਂ ਜੱਥੇਬੰਦੀਆਂ ਨੇ ਮਿਲ ਕੇ ਜ਼ਿਲ੍ਹਾ ਪੱਧਰੀ ਰੋਸ ਮਾਰਚ ਕੀਤਾ ਹੈ। ਨੈਸ਼ਨਲ ਮੂਵਮੈਂਟ ਫਾਰ ਓਲਡ ਪੈਂਨਸ਼ਨ ਦੇ ਦਿੱਤੇ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਦੇਸ਼ ਦੇ ਹਰ ਜ਼ਿਲ੍ਹਾ ਹੈੱਡ ਕੁਆਰਟਰ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਐੱਨਪੀਐੱਸ ਅਤੇ ਯੂਪੀਐੱਸ ਦੀ ਵਿਰੋਧਤਾ ਅਤੇ ਨਿੱਜੀਕਰਨ ਦੇ ਵਿਰੁੱਧ ਇਕ ਦਿਨਾਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਅੱਗੇ ਤੋਰਦਿਆਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਦੇ ਹਰ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਇਕ ਦਿਨਾਂ ਭੁੱਖ ਹੜਤਾਲ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਰੱਖੀ ਜਾਵੇਗੀ ਅਤੇ 1 ਅਕਤੂਬਰ ਨੂੰ ਸੋਸ਼ਲ ਮੀਡੀਆ ’ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਹਿੰਮ ਚਲਾਈ ਜਾਵੇਗੀ । 25 ਨਵੰਬਰ ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਐੱਨਪੀਐੱਸ ਤੇ ਯੂਪੀਐੱਸ ਵਿਰੋਧਤਾ ਅਤੇ ਨਿੱਜੀਕਰਨ ਦੇ ਵਿਰੁੱਧ ਕੌਮੀ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿਚ ਦੇਸ਼ ਭਰ ਦੇ ਐੱਨਪੀਐੱਸ ਮੁਲਾਜ਼ਮ ਭਾਗ ਲੈਣਗੇ। ਜਨਰਲ ਸਕੱਤਰ ਜੋਗਾ ਸਿੰਘ ਹਰਮਨਜੀਤ ਕੌਰ ਕੁੱਲਾ, ਨਰੇਸ਼ ਕੁਮਾਰੀ ਰਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੋਟੀਫਿਕੇਸ਼ਨ ਕਰ ਪੁਰਾਣੀ ਪੈਨਸ਼ਨ ਬਹਾਲੀ ਤੋਂ ਭੱਜ ਰਹੀ ਹੈ। ਉਥੇ ਹੀ ਕੇਂਦਰ ਸਰਕਾਰ ਤੇ ਛੱਤੀਸਗੜ੍ਹ ਦੀ ਬੀਜੇਪੀ ਸਰਕਾਰ ਨੇ ਰਾਜ ਵਿਚ ਮੁੜ ਰਾਜ ਵਿਚ ਯੂਪੀਐੱਸ ਲਾਗੂ ਕਰ ਐੱਨਪੀਐੱਸ ਕਰਮਚਾਰੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕ ਰਹੀ ਹੈ। ਇਸ ਮੌਕੇ ਹਰਮਿੰਦਰ ਸਿੰਘ, ਗੁਰਦੇਵ ਸਿੰਘ ਲੋਹਾਰੀਆ, ਰਵੀ ਸ਼ਰਮਾ, ਨੀਰਜ ਪਾਠਕ, ਰਵਿੰਦਰ ਸਿੰਘ ਕੈਰੋਂ, ਧਰਮਿੰਦਰ ਸਿੰਘ, ਗੁਲਬਾਗ ਸਿੰਘ, ਅਸ਼ਵਨੀ ਸ਼ਰਮਾ, ਚਰਨਜੀਤ ਸਿੰਘ, ਦਿਲਬਾਗ ਗੁਲਾਲੀਪੁਰ, ਗੁਰਜੀਤ ਕੌਰ, ਲਖਵਿੰਦਰ ਕੌਰ, ਬਲਜੀਤ ਕੌਰ,ਸ਼ਰਨਜੀਤ ਕੌਰ,ਹਰਪ੍ਰੀਤ ਕੌਰ, ਗੁਰਸ਼ਰਨਜੀਤ ਕੌਰ ਸਿੱਧੂ, ਮਨਪ੍ਰੀਤ ਕੌਰ, ਅਰਮਿੰਦਰ ਕੌਰ, ਹਰਵਰਿੰਦਰ ਕੌਰ, ਜਸਬੀਰ ਕੌਰ, ਸ਼ਮਿੰਦਰ ਕੌਰ, ਵਿਕਰਮਜੀਤ ਸਿੰਘ ਨੰਦਾ, ਕੁਲਵਿੰਦਰ ਸਿੰਘ, ਦਵਿੰਦਰ ਖਹਿਰਾ, ਅਮਨਦੀਪ ਸਿੰਘ ਭੁੱਲਰ, ਹਰਪਾਲ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਕੁੱਲਾ, ਕੰਵਲਜੀਤ ਸਿੰਘ ਤੋਂ ਇਲਾਵਾ ਅਲੱਗ ਅਲੱਗ ਵਿਭਾਗਾਂ ਅਤੇ ਹੋਰ ਭਾਰੀ ਗਿਣਤੀ ਵਿਚ ਸਾਥੀ ਹਾਜ਼ਰ ਸਨ।