Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ‘AAP’ ਦੇ ਇਕ ਹੋਰ ਆਗੂ ਨੇ ਦਿੱਤਾ ਅਸਤੀਫਾ

 ਮੋਗਾ-ਲੈਂਡ ਪੂਲਿੰਗ ਨੀਤੀ ਮਾਮਲੇ ਦਾ ਮਸਲਾ ਜ਼ਿਲ੍ਹੇ ਵਿਚ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਭਰ ਵਿਚ ਜਿੱਥੇ ਸਰਕਾਰ ਦਾ ਵਿਰੋਧ ਹੋ ਰਿਹਾ ਹੈ ਉੱਥੇ ਵੱਖ-ਵੱਖ ਕਿਸਾਨ ਯੂਨੀਅਨ ਵੀ ਸੰਘਰਸ਼ ਦੇ ਰੌਂਅ ਵਿਚ ਹਨ।

ਮੋਗਾ ਜ਼ਿਲ੍ਹੇ ਵਿਚ ‘ਆਪ’ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਸ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਾਫ ਲਿਖਿਆ ਹੈ ਕਿ ਮੈਂ ਇਸ ਨੀਤੀ ਦਾ ਵਿਰੋਧ ਕਰਦਾ ਹਾਂ ਅਤੇ ਇਕ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਨਾਲ ਹਾਂ ਅਤੇ ਸਰਕਾਰ ਨੂੰ ਇਸ ਮਸਲੇ ‘ਤੇ ਮੁੜ ਵਿਚਾਰ ਕਰਨ ਲਈ ਆਖਦਾ ਹਾਂ।