featuredPunjab

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਮੋਹਾਲੀ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕੇ

ਬਿਜਲੀ ਕਾਮਿਆਂ ਦੀ ਹੜਤਾਲ ਦਾ ਪੂਰਨ ਸਮਰਥਨ

ਐਸ਼ ਏ ਐਸ ਨਗਰ – ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਰੋਸ ਹਫਤੇ ਮਨਾਉਂਦਿਆਂ ਸਾਂਝਾ ਫਰੰਟ ਮੋਹਾਲੀ  ਵੱਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ  ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ  ਦੇ ਚੌਕ ਤੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ  ਫ਼ੂਕਿਆ ਗਿਆ।ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਕਰਮ ਸਿੰਘ ਧਨੋਆ ,ਸੁਖਦੇਵ ਸਿੰਘ ਸੈਣੀ ,ਬਾਜ ਸਿੰਘ ਖਹਿਰਾ,ਐਨ ਕੇ ਕਲਸੀ ,ਐਨ ਡੀ ਤਿਵਾੜੀ,ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਲਿਖਤੀ ਰੂਪ ਵਿੱਚ ਸਮੇਂ ਸਮੇਂ ਤੇ ਮੀਟਿੰਗਾਂ ਦਿੱਤੀਆਂ ਗਈਆਂ ਸਨ ਪਰ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਲਗਾਤਾਰ ਇਹਨਾਂ ਮੀਟਿੰਗਾਂ ਨੂੰ ਅੱਗੇ ਤੋਂ ਅੱਗੇ ਪਾਇਆ ਜਾ ਰਿਹਾ ਹੈ।ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ,ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ,ਨਵ ਨਿਯੁਕਤ ਮੁਲਾਜ਼ਮਾਂ ਤੇ ਕੇਂਦਰੀ ਪੈਟਰਨ ਲਾਗੂ ਕੀਤਾ ਹੋਇਆ ਹੈ,ਡੀ ਏ ਦੀਆਂ ਕਿਸ਼ਤਾਂ ਦਾ ਬਕਾਇਆ ਕਿਸ਼ਤਾਂ  ਨਹੀਂ ਦਿੱਤਾ ਜਾ ਰਿਹਾ, ਛੇਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਨਹੀਂ ਕੀਤੀਆਂ ਜਾ ਰਹੀਆਂ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।ਜਿਸ ਕਰਕੇ ਸਾਂਝਾ ਫਰੰਟ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਉਲੀਕੇਗਾ। ਅੱਜ ਦੀ ਇਸ ਰੋਸ ਰੈਲੀ ਵਿੱਚ ਸਾਂਝੇ ਫਰੰਟ ਨੇ ਬਿਜਲੀ ਬੋਰਡ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਨ ਦਾ ਫੈਸਲਾ ਲਿਆ।।ਅੱਜ ਦੇ ਇਸ ਇਕੱਠ ਨੂੰ ਸਾਥੀ ਕਰਤਾਰ ਪਾਲ ਸਿੰਘ,ਹਜ਼ਾਰਾ ਸਿਂਘ ਚੀਮਾਂ ,ਚਰਨਜੀਤ ਸਿੱਧੂ ,ਸੁਰਜੀਤ ਸਿੰਘ,ਸੁਰੇਸ ਠਾਕੁਰ,ਮਨਪ੍ਰੀਤ ਸਿੰਘ,ਮਨਦੀਪ ਰਾਮ ,ਜਸਵੀਰ ਸਿੰਘ ਚੋਟੀਆਂ,ਸੁਨੀਲ ਅਰੋੜਾ ,ਭਗਵੰਤ ਸਿੰਘ ਗਿੱਲ,ਹਰਪ੍ਰੀਤ ਸਿੰਘ ਖੱਟੜਾ,ਗੁਰਦੀਪ ਸੀਟੀਯੂ,ਗੁਰਮੀਤ ਸਿੰਘ ਖ਼ਾਲਸਾ ,ਮੰਗਤ ਰਾਮ ਆਦਿ ਆਗੂਆਂ ਨੇ ਸੰਬੋਧਨ ਕੀਤਾ।