Punjab

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ

ਚੰਡੀਗੜ੍ਹ – ਪੰਜਾਬ ਦੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਜ਼ ਲਈ ਵੱਡੀ ਰਾਹਤ ਦੀ ਖਬਰ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ‘ਚ ਲਿਖਿਆ ਹੈ, ‘ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ ਕਿ ਨਵੀਂ ਭਰਤੀ ਹੋਣ ਤਕ ਸਰਕਾਰੀ ਕਾਲਜਾਂ ‘ਚ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਜ਼ ਦੀ ਨਿਯੁਕਤੀ ਦੀ ਇਜਾਜ਼ਤ ਦਿੱਤੀ ਜਾਵੇ। ਇਹ ਸਰਕਾਰੀ ਕਾਲਜਾਂ ‘ਚ ਸਾਡੇ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਨੂੰ ਯਕੀਨੀ ਬਣਾਏਗਾ। ਇਸ ਦੌਰਾਨ ਪੰਜਾਬ ਸਰਕਾਰ 1158 ਭਰਤੀਆਂ ਨੂੰ ਬਚਾਉਣ ਲਈ ਇਕ ਰੀਵਿਊ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ‘ਚ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖੇਗੀ।’ ਦਰਅਸਲ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸਾਲ 2023 ਵਿਚ ਕੀਤੀ ਗਈ ਭਰਤੀ ਨੂੰ ਨਿਯਮਾਂ ਦੀ ਉਲੰਘਣਾ ਦੱਸਦੇ ਹੋਏ ਰੱਦ ਕਰ ਦਿੱਤਾ ਸੀ।