Punjab

ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਸੁੰਦਰ ਜਲੋਅ, ਸੰਗਤਾਂ ਹੋ ਰਹੀਆਂ ਨੇ ਨਤਮਸਤਕ

ਅੰਮ੍ਰਿਤਸਰ: ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਗੁਰਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ਼ਨਾਨ ਕੀਤੇ ਅਤੇ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਦਰਸ਼ਨ ਦੀਦਾਰੇ ਕੀਤੇ। ਸਵੇਰੇ 9 ਵਜੇ ਤੋਂ ਲੈ ਕੇ 12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ ਅਤੇ ਇਸੇ ਸਬੰਧ ਵਿੱਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਨੇ ਲੰਗਰ ਵੀ ਲਗਾਏ।