25 ਸਾਲਾ ਹੋਣਹਾਰ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ (26 January)-
ਲੁਧਿਆਣਾ ਦੇ ਤਲਵਾੜਾ ਪਿੰਡ ਨੇੜੇ ਇੱਕ ਘਟਨਾ ਵਾਪਰੀ ਹੈ, ਜਿੱਥੇ 25 ਸਾਲਾ ਹੋਣਹਾਰ ਐਮਬੀਏ ਵਿਦਿਆਰਥੀ ਰਾਜਵੀਰ ਸਿੰਘ ਖਹਿਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਹਮਲਾਵਰ ਉਸਦਾ ਕਰੀਬੀ ਦੋਸਤ ਹੀ ਦੱਸਿਆ ਜਾ ਰਿਹਾ ਹੈ, ਜਿਸਨੇ ਉਸਨੂੰ ਉਸਦੇ ਘਰੋਂ ਬੁਲਾ ਕੇ ਗੋਲੀ ਮਾਰ ਦਿੱਤੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਦਾ ਦੋਸਤ ਜੁਗਰਾਜ ਸਿੰਘ ਉਸਨੂੰ ਘਰੋਂ ਬੁਲਾ ਕੇ ਲੈ ਗਿਆ ਸੀ ਜਾਂਦੇ ਸਮੇਂ, ਰਾਜਵੀਰ ਨੇ ਆਪਣੇ ਪਰਿਵਾਰ ਨੂੰ ਦੱਸਿਆ ਸੀ ਕਿ ਉਹ ਆਪਣੇ ਦੋਸਤ ਨਾਲ ਜਾ ਰਿਹਾ ਹੈ ਤੇ ਉਸਨੇ ਰਾਜਵੀਰ ਦਾ ਕਤਲ ਕਰ ਦਿੱਤਾ
ਘਟਨਾ ਦੀ ਪੁਸ਼ਟੀ ਕਰਦੇ ਹੋਏ ਪੀਏਯੂ ਥਾਣੇ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਜੁਗਰਾਜ ਸਿੰਘ (ਪਿੰਡ ਪਮਾਲ ਵਾਸੀ) ਵਜੋਂ ਹੋਈ ਹੈ।
ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਜੁਗਰਾਜ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਫਿਲਹਾਲ ਫਰਾਰ ਹੈ, ਅਤੇ ਪੁਲਿਸ ਟੀਮਾਂ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।
