ਡਾਕਟਰ ਬੀ ਆਰ ਅੰਬੇਦਕਰ ਦੇ ਬੁੱਤ ਦੇ ਨਾਲ ਹੋਈ ਬੇਅਦਬੀ ਮਾਮਲੇ ਵਿੱਚ ਦਲਿਤ ਸਮਾਜ ਦਾ ਤਿੱਖਾ ਰੋਸ
ਲੁਧਿਆਣਾ 9 ਸਿਤੰਬਰ ( ਸ਼ੰਕਰ ਰਾਜਾ)- ਲੁਧਿਆਣਾ ਵਿਖੇ ਡਾਕਟਰ ਬੀ ਆਰ ਅੰਬੇਦਕਰ ਦੇ ਬੁੱਤ ਦੇ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਲੁਧਿਆਣਾ ਦੇ ਦਲਿਤ ਸਮਾਜ ਵੱਲੋਂ ਲੁਧਿਆਣਾ ਬੰਦ ਦਾ ਐਲਾਨ ਕੀਤਾ ਗਿਆ ਸੀ ਇਹ ਬੰਦ ਦੀ ਕਾਲ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦਿੱਤੀ ਗਈ ਸੀ ਇਸ ਬੰਦ ਦਾ ਅਸਰ ਸਾਰੇ ਲੁਧਿਆਣੇ ਵਿੱਚ ਹਰ ਪਾਸੇ ਵੇਖਣ ਨੂੰ ਮਿਲਿਆ ਹੈ ਕਈ ਥਾਵਾਂ ਤੇ ਦਲਿਤ ਸਮਾਜ ਵੱਲੋਂ ਪ੍ਰਦਰਸ਼ਨ ਕੀਤੇ ਗਏ ਅਤੇ ਜੋ ਦੁਕਾਨਾਂ ਖੁੱਲੀਆਂ ਸਨ ਉਹ ਬੰਦ ਕਰਵਾਈਆਂ ਗਈਆਂ
ਇੱਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ ਇਸੇ ਥਾਂ ਤੇ ਪਹਿਲਾਂ ਵੀ ਬੇਅਦਬੀ ਹੋ ਚੁੱਕੀ ਹੈ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਧਰਨੇ ਦੌਰਾਨ ਸਮਾਜ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਗਈ ਜਦੋਂ ਤੱਕ ਮੁਲਜ਼ਮ ਦਾ ਪਤਾ ਨਹੀਂ ਲੱਗ ਜਾਂਦਾ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਨਹੀਂ ਹੁੰਦੀ ਉਹ ਧਰਨੇ ਤੋਂ ਨਹੀਂ ਉੱਠਣਗੇ।
ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਜਾਮ ਇਹ ਜਾਮ ਲੁਧਿਆਣਾ ਜਲੰਧਰ ਬਾਈਪਾਸ ਚੌਂਕ ਦੇ ਨੇੜੇ ਲਗਾਇਆ ਗਿਆ ਹੈ
