ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ।

ਚੰਡੀਗੜ੍ਹ/ਜਲੰਧਰ (ਨਵੀਨ ਕੋਹਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਐਂਟੀ ਕੁਰੱਪਸ਼ਨ ਐਕਸ਼ਨ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਹੈ। ਇਹ ਨੰਬਰ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੰਬਰ ‘ਤੇ ਆਪਣੀ ਸ਼ਿਕਾਇਤ ਕਰ ਸਕਦੇ ਹਨ। ਜਨਤਾ ਆਡੀਓ ਜਾਂ ਵੀਡੀਓ ਭੇਜ ਕੇ ਵੀ ਇਹ ਸ਼ਿਕਾਇਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਜਾਂ ਅਧਿਕਾਰੀ ਵਿਰੁੱਧ ਹਫ਼ਤੇ ਦੀ ਰਿਕਵਰੀ ਖ਼ਤਮ ਕਰ ਦਿੱਤੀ ਜਾਵੇਗੀ। ਇਸ ਨੰਬਰ ‘ਤੇ ਜਨਤਾ ਵੱਲੋਂ ਕੀਤੀ ਗਈ ਸ਼ਿਕਾਇਤ ਸਿੱਧੀ ਮੁੱਖ ਮੰਤਰੀ ਤੱਕ ਪਹੁੰਚ ਜਾਵੇਗੀ।