ਗੁਰਦੁਆਰਾ ਸ੍ਰੀ ਪੰਜਾ ਸਾਹਿਬ ‘ ਚ ਸਜਾਇਆ ਨਗਰ ਕੀਰਤਨ।

ਨਗਰ ਕੀਰਤਨ ਵਿਚ ਗੁਲਾਬ ਦੇ ਫੁੱਲ ਪੱਤੀਆ ਨਾਲ ਸਜੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਤੋਂ ਆਏ ਪੰਜ ਨਿਸ਼ਾਨਚੀ , ਪੰਜ ਪਿਆਰੇ ਸਾਹਿਬਾਨਾਂ ਨੇ ਅਗਵਾਈ ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਬੁੱਧਵਾਰ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਹਿਬਾਨ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ । ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਕੰਪਲੈਕਸ ਦੇ ਮੁੱਖ ਦਰਵਾਜ਼ੇ ਤੋਂ ਕਰਨ ਮੌਕੇ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਕੁਲਬੀਰ ਸਿੰਘ , ਭਾਈ ਇੰਦਰ ਸਿੰਘ ਪਿਸ਼ਾਵਰ ਵੱਲੋਂ ਕੀਤੀ ਗਈ । ਨਗਰ ਕੀਤਰਨ ਵਿਚ ਵੱਖ – ਵੱਖ ਦੇਸ਼ਾਂ ਦੀਆਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਨਗਰ ਕੀਰਤਨ ਦੀ ਸ਼ੋਭਾ ਵਧਾਈ । ਨਗਰ ਕੀਰਤਨ ਵਿਚ ਗੁਲਾਬ ਦੇ ਫੁੱਲ ਪੱਤੀਆ ਨਾਲ ਸਜੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਤੋਂ ਆਏ ਪੰਜ ਨਿਸ਼ਾਨਚੀ , ਪੰਜ ਪਿਆਰੇ ਸਾਹਿਬਾਨਾਂ ਨੇ ਅਗਵਾਈ ਕਰਦਿਆਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਪਵਿੱਤਰ ਸਰੋਵਰ ਦਾ ਚੱਕਰ ਲਗਾਇਆ । 12 ਦੇ ਕਰੀਬ ਰਾਗੀ ਜਥਿਆਂ ਨੇ ਕੀਰਤਨ ਸਰਵਨ ਕਰਦਿਆਂ ਸੰਗਤਾਂ ਨੂੰ ਗੁਰੂ ਜਸ ਸਰਵਨ ਕਰਵਾ ਕੇ ਨਿਹਾਲ ਕੀਤਾ ।