_*ਆਜ਼ਾਦੀ ਮਹਾਂ ਉਤਸਵ ਤਹਿਤ ਤਹਿਸੀਲ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ ਕਰਵਾਏ*_
ਜਲੰਧਰ 25 ਮਈ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਦੀਆਂ ਹਦਾਇਤਾਂ ਅਤੇ ਜ਼ਿਲਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਅਨਿਲ ਅਵਸਥੀ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਮਾਡਲ ਸਹਿ ਸਿੱਖਿਆ ਸਮਾਰਟ ਸਕੂਲ ਲਾਡੋਵਾਲੀ ਰੋਡ ਵਿਖੇ ਤਹਿਸੀਲ ਪੱਧਰੀ ਕੋਰਿਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਆਜ਼ਾਦੀ ਦੇ ਵੇਂ ਵਰ੍ਹੇ ਨੂੰ ਸਮਰਪਿਤ ਅੰਮ੍ਰਿਤ ਮਹੋਤਸਵ ਪ੍ਰੋਗਰਾਮ ਤਹਿਤ ਇਹ ਮੁਕਾਬਲੇ ਕਰਵਾਏ ਗਏ । ਸੀਨੀਅਰ ਅਤੇ ਜੂਨੀਅਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਟੀਮਾਂ ਨੇ ਭਾਗ ਲਿਆ। ਦੇਸ਼ ਭਗਤੀ ਦੇ ਗੀਤਾਂ ਤੇ ਸਕੂਲੀ ਬੱਚਿਆਂ ਵਲੋਂ ਪੂਰੇ ਜੋਸ਼ ਨਾਲ ਕੋਰੀਓਗ੍ਰਾਫੀ ਦੀ ਪੇਸ਼ਕਸ਼ ਕੀਤੀ ਗਈ । ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਗਾਂਧੀ ਨਗਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠੌਲਾ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਪੁਰ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਗਾਂਧੀ ਨਗਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪ੍ਰਿੰਸੀਪਲ ਕੁਲਦੀਪ ਕੌਰ ,ਨਿਸਚਲ ਕੁਮਾਰੀ ਅਤੇ ਕੰਚਨ ਸ਼ਰਮਾ ਵਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ ।ਸਕੂਲ ਪ੍ਰਿੰਸੀਪਲ ਮਨਿੰਦਰ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਅਗਲੇ ਪੜਾਅ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ । ਕੰਚਨ ਸ਼ਰਮਾ, ਪੂਨਮ ਪੁਰੀ, ਰਜਵੰਤ, ਵੰਦਨਾ ਸ਼ਰਮਾ ਵੱਲੋਂ ਬਖੂਬੀ ਸਟੇਜ ਸੰਚਾਲਨ ਦਾ ਕੰਮ ਸੰਭਾਲਿਆ ਗਿਆ। ਅੱਜ ਦੇ ਮੁਕਾਬਲਿਆਂ ਵਿੱਚ ਸਮੂਹ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵਿੱਦਿਆਰਥੀ ਅਤੇ ਗਾਈਡ ਅਧਿਆਪਕ ਮੌਜੂਦ ਸਨ।