_*ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਤਹਿਤ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਛਾਇਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ*_ *ਕੋਰੀਓਗ੍ਰਾਫੀ ਮੁਕਾਬਲੇ ਵਿੱਚ ਛਾਏ ਸਰਕਾਰੀ ਸਕੂਲਾਂ ਦੇ ਬੱਚੇ*

ਜਲੰਧਰ 26 ਮਈ ( ਚਰਨਜੀਤ ਸਿੰਘ ) ਜ਼ਿਲਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਪ੍ਰਿੰਸੀਪਲ ਅਨਿਲ ਅਵਸਥੀ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ ਤਹਿਸੀਲ ਪੱਧਰੀ ਕੋਰਿਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਅੰਮ੍ਰਿਤ ਮਹੋਤਸਵ ਪ੍ਰੋਗਰਾਮ ਤਹਿਤ ਇਹ ਮੁਕਾਬਲੇ ਕਰਵਾਏ ਗਏ । ਸੀਨੀਅਰ ਅਤੇ ਜੂਨੀਅਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਜੇਤੂ ਟੀਮਾਂ ਨੇ ਭਾਗ ਲਿਆ। ਦੇਸ਼ ਭਗਤੀ ਦੇ ਗੀਤਾਂ ‘ਤੇ ਸਕੂਲੀ ਬੱਚਿਆਂ ਵਲੋਂ ਪੂਰੇ ਜੋਸ਼ ਨਾਲ ਕੋਰੀਓਗ੍ਰਾਫੀ ਦੀ ਪੇਸ਼ਕਸ਼ ਕੀਤੀ ਗਈ । ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਬਜੂਹਾ ਕਲਾਂ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ( ਮੁੰਡੇ) ਨਕੋਦਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਨੇ ਸਾਂਝੇ ਤੌਰ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਨਕੋਦਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਹਰੀਪੁਰ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪ੍ਰਿੰਸੀਪਲ ਨੂਤਨ ਸ਼ਰਮਾ ਵਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ ।ਅੱਜ ਦੇ ਮੁਕਾਬਲਿਆਂ ਵਿੱਚ ਸਮੂਹ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵਿੱਦਿਆਰਥੀ ਅਤੇ ਗਾਈਡ ਅਧਿਆਪਕ ਮੌਜੂਦ ਸਨ।

_*ਆਜ਼ਾਦੀ*_

*ਕੋਰੀਓਗ੍ਰਾਫੀ*

26 (ਚਰਨਜੀਤ) 75 ਐਵੇਂ . . ‘ਤੇ . , () (ਮੁੰਡੇ), . .