_*ਆਜ਼ਾਦੀ ਮਹਾਂ ਉਤਸਵ ਤਹਿਤ ਤਹਿਸੀਲ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ ਕਰਵਾਏ*_
ਫਿਲੌਰ 27 ਮਈ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਦੀਆਂ ਹਦਾਇਤਾਂ ਦੀ ਪਾਲਣਾ ਹੇਠ ਜ਼ਿਲਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਲੌਰ ਵਿਖੇ ਤਹਿਸੀਲ ਪੱਧਰੀ ਕੋਰਿਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਜਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਦੀ ਯੋਗ ਅਗਵਾਈ ਵਿੱਚ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਅੰਮ੍ਰਿਤ ਮਹੋਤਸਵ ਪ੍ਰੋਗਰਾਮ ਤਹਿਤ ਇਹ ਮੁਕਾਬਲੇ ਕਰਵਾਏ ਗਏ । ਸੀਨੀਅਰ ਅਤੇ ਜੂਨੀਅਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਜੇਤੂ ਟੀਮਾਂ ਨੇ ਭਾਗ ਲਿਆ। ਦੇਸ਼ ਭਗਤੀ ਦੇ ਗੀਤਾਂ ਤੇ ਸਕੂਲੀ ਬੱਚਿਆਂ ਵਲੋਂ ਪੂਰੇ ਜੋਸ਼ ਨਾਲ ਕੋਰੀਓਗ੍ਰਾਫੀ ਦੀ ਪੇਸ਼ਕਸ਼ ਕੀਤੀ ਗਈ । ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਲੌਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਮਰਪੁਰ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਭੰਡਾਲ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਸੁੰਨੜ ਖੁਰਦ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਾਇਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪ੍ਰਿੰਸੀਪਲ ਸੋਨੀਆ ਧਵਨ,ਪ੍ਰਿੰਸੀਪਲ ਗੁਰਿੰਦਰ ਸਿੰਘ, ਪ੍ਰਿੰਸੀਪਲ ਸਤਿਆ ਅਤੇ ਕਮਲ ਕਿਸ਼ੋਰ ਵਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ ।ਸਕੂਲ ਪ੍ਰਿੰਸੀਪਲ ਸੁਸ਼ੀਲਾ ਕੁਮਾਰੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਅਗਲੇ ਪੜਾਅ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ । ਮਨੀਸ਼ ਕੁਮਾਰ ਅਤੇ ਪ੍ਰਵੀਨ ਕੁਮਾਰੀ ਵੱਲੋਂ ਬਖੂਬੀ ਸਟੇਜ ਸੰਚਾਲਨ ਦਾ ਕੰਮ ਸੰਭਾਲਿਆ ਗਿਆ। ਅੱਜ ਦੇ ਮੁਕਾਬਲਿਆਂ ਵਿੱਚ ਬੀ ਐਨ ਓ ਰੀਨਾ , ਡੀ ਐਮ ਹਰਜੀਤ ਬਾਵਾ ਤੋ ਅਲਾਵਾ ਸਮੂਹ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵਿੱਦਿਆਰਥੀ ਅਤੇ ਗਾਈਡ ਅਧਿਆਪਕ ਮੌਜੂਦ ਸਨ।
_*ਆਜ਼ਾਦੀ*_
27 (ਚਰਨਜੀਤ) 75 ਐਵੇਂ . . , . . ,ਪ੍ਰਿੰਸੀ , . .
