_*ਵਿਸ਼ਵ ਵਾਤਾਵਰਨ ਦਿਵਸ ਮੌਕੇ ਐਮਐਲਏ ਬਲਕਾਰ ਸਿੰਘ ਵੱਲੋਂ ਲਗਾਏ ਗਏ ਬੂਟੇ*_

ਜਲੰਧਰ 5 ਜੂਨ ( ਚਰਨਜੀਤ ਸਿੰਘ ) ਹਲਕਾ ਕਰਤਾਰਪੁਰ ਦੇ ਐਮਐਲਏ ਬਲਕਾਰ ਸਿੰਘ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡ ਵਿਖੇ ਵੱਖ ਵੱਖ ਬੂਟੇ ਲਗਾਏ ਗਏ। ਸਕੂਲ ਪ੍ਰਿੰਸੀਪਲ ਭੁਪਿੰਦਰਪਾਲ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐਮਐਲਏ ਬਲਕਾਰ ਸਿੰਘ ਵੱਲੋਂ ਸਕੂਲ ਵਿਚ ਮੌਜੂਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਦੀ ਵਚਨਬੱਧਤਾ ਲਈ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ ਵਾਤਾਵਰਨ ਦੀ ਸੰਭਾਲ ਇਕ ਗੰਭੀਰ ਵਿਸ਼ਾ ਬਣਿਆ ਹੋਇਆ ਹੈ ਅਤੇ ਸਾਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਸ ਦੀ ਸੰਭਾਲ ਲਈ ਜ਼ਰੂਰੀ ਕਦਮ ਚੁੱਕਣੇ ਪੈਣਗੇ। ਇਸ ਮੌਕੇ ਬਲਕਾਰ ਸਿੰਘ ਵੱਲੋਂ ਸਕੂਲ ਵਿੱਚ ਦੋ ਨਵੇਂ ਕਮਰਿਆਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਅੱਜ ਦੇ ਇਸ ਪ੍ਰੋਗਰਾਮ ਵਿਚ ਸਰਪੰਚ ਸਲਿੰਦਰ ਸਿੰਘ , ਚੇਅਰਮੈਨ ਸਰਬਜੀਤ ਕੌਰ ਅਤੇ ਆਸ ਪਾਸ ਦੇ ਪਿੰਡਾਂ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।