ਮੂਸੇਵਾਲਾ ਕਤਲ ਕਾਂਡ ‘ ਚ ਪੁਲਸ ਦਾ ਐਨਕਾਊਂਟਰ , ਇਕ ਸ਼ਾਰਪ ਸ਼ੂਟਰ ਢੇਰ , ਲਗਾਤਾਰ ਚੱਲ ਰਿਹਾ ਮੁਕਾਬਲਾ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮਨੂ ਕੁੱਸਾ ਅਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਸ ਦਾ ਐਨਕਾਊਂਟਰ ਹੋ ਰਿਹਾ ਹੈ । ਇਹ ਮੁਠਭੇੜ ਅੰਮ੍ਰਿਤਸਰ ਵਿਚ ਹੋ ਰਹੀ ਹੈ । ਜਿਸ ਵਿਚ ਦੋਵੇਂ ਪਾਸਿਓਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ । ਖਬਰ ਮਿਲੀ ਹੈ ਕਿ ਪੁਲਸ ਨੇ ਇਕ ਗੈਂਗਸਟਰ ਨੂੰ ਢੇਰ ਕਰ ਦਿੱਤਾ ਹੈ । ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਇਸ ਮੁਕਾਬਲੇ ਦੌਰਾਨ ਕਿਹੜਾ ਗੈਂਗਸਟਰ ਮਾਰਿਆ ਗਿਆ ਹੈ । ਪੁਲਸ ਨੇ ਇਲਾਕੇ ਦੇ ਲੋਕਾਂ ਨੂੰ ਘਰਾਂ ‘ ਚੋਂ ਬਾਹਰ ਨਾ ਨਿਕਲ ਹਦਾਇਤ ਕੀਤੀ ਹੈ । ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਸ ਸੂਚਨਾ ਦੇ ਆਧਾਰ ‘ ਤੇ ਗੈਂਗਸਟਰਾਂ ਨੂੰ ਫੜਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਹੁਸ਼ਿਆਰ ਨਗਰ ਪਹੁੰਚੀ । ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਸ ‘ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਵਿਚ ਫਾਇਰਿੰਗ ਕੀਤੀ । ਪੁਲਸ ਅਤੇ ਗੈਂਗਸਟਰਾਂ ਵਿਚਾਲੇ ਪਿਛਲੇ ਡੇਢ ਘੰਟੇ ਤੋਂ ਲਗਾਤਾਰ ਰੁੱਕ – ਰੁੱਕ ਕੇ ਫਾਇਰਿੰਗ ਹੋ ਰਹੀ ਹੈ । ਫਿਲਹਾਲ ਪੁਲਸ ਦਾ ਕੋਈ ਵੀ ਅਧਿਕਾਰੀ ਗੈਂਗਸਟਰਾਂ ਦੇ ਨਾਮ ਲੈਣ ਲਈ ਤਿਆਰ ਨਹੀਂ ਹੈ । ਦੂਜੇ ਪਾਸੇ ਕਿ ਸੂਤਰਾਂ ਦੀ ਮੰਨੀਏ ਤਾਂ ਮੌਕੇ ‘ ਤੇ ਜਗਰੂਪ ਰੂਪਾ ਅਤੇ ਮਨੂ ਕੁੱਸਾ ਦਾ ਨਾਮ ਸਾਹਮਣੇ ਆ ਰਿਹਾ ਹੈ । ਦੱਸਣਯੋਗ ਹੈ ਕਿ ਗੈਂਗਸਟਰ ਜਗਰੂਪ ਰੂਪਾ ਅਤੇ ਮਨੂ ਕੁੱਸਾ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਵਿਚ ਸ਼ਾਮਲ ਸਨ । ਪੁਲਸ ਨੇ ਇਸ ਮਾਮਲੇ ਵਿਚ 4 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਲਿਆ ਹੈ , ਜਦਕਿ ਸ਼ੂਟਰ ਜਗਰੂਪ ਰੂਪਾ ਅਤੇ ਮਨੂ ਕੁੱਸਾ ਪਿਛਲੇ ਲੰਬੇ ਸਮੇਂ ਤੋਂ ਫਰਾਰ ਚੱਲਦੇ ਆ ਰਹੇ ਸਨ ।ਦੂਜੇ ਪਾਸੇ ਕਿ ਸੂਤਰਾਂ ਦੀ ਮੰਨੀਏ ਤਾਂ ਮੌਕੇ ‘ ਤੇ ਜਗਰੂਪ ਰੂਪਾ ਅਤੇ ਮਨੂ ਕੁੱਸਾ ਦਾ ਨਾਮ ਸਾਹਮਣੇ ਆ ਰਿਹਾ ਹੈ । ਦੱਸਣਯੋਗ ਹੈ ਕਿ ਗੈਂਗਸਟਰ ਜਗਰੂਪ ਰੂਪਾ ਅਤੇ ਮਨੂ ਕੁੱਸਾ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਵਿਚ ਸ਼ਾਮਲ ਸਨ । ਪੁਲਸ ਨੇ ਇਸ ਮਾਮਲੇ ਵਿਚ 4 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਲਿਆ ਹੈ , ਜਦਕਿ ਸ਼ੂਟਰ ਜਗਰੂਪ ਰੂਪਾ ਅਤੇ ਮਨੂ ਕੁੱਸਾ ਪਿਛਲੇ ਲੰਬੇ ਸਮੇਂ ਤੋਂ ਫਰਾਰ ਚੱਲਦੇ ਆ ਰਹੇ ਸਨ ।
