_*ਕਵਿਤਾ ਉਚਾਰਨ ਅਤੇ ਕੋਲਾਜ ਮੇਕਿੰਗ ਦੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ*_

ਜਲੰਧਰ, 27 ਜੁਲਾਈ ( ਹਰਜੀਤ ਸਿੰਘ ) ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਤਹਿਸੀਲ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੀਵ ਜੋਸ਼ੀ, ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਅਤੇ ਸਹਾਇਕ ਨੋਡਲ ਅਫਸਰ ਪ੍ਰਿੰਸੀਪਲ ਦਿਨੇਸ਼ ਵਰਮਾ ਦੀ ਅਗਵਾਈ ਹੇਠ ਅੱਜ ਜਲੰਧਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਕੋਲਾਜ ਮੇਕਿੰਗ ਅਤੇ ਕਵਿਤਾ ਉਚਾਰਣ ਦੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ। ਜਲੰਧਰ-1, ਜਲੰਧਰ-2, ਫਿਲੌਰ, ਸ਼ਾਹਕੋਟ ਅਤੇ ਨਕੋਦਰ ਤਹਿਸੀਲਾਂ ਵਿਚ ਆਉਂਦੇ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਇਨ੍ਹਾਂ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਤਹਿਸੀਲ ਜਲੰਧਰ-2 ਦੇ ਮੁਕਾਬਲਿਆਂ ਤਹਿਤ ਅੱਜ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਡੋਵਾਲੀ ਰੋਡ ਵਿਖੇ ਕਵਿਤਾ ਉਚਾਰਣ ਅਤੇ ਕੋਲਾਜ ਮੇਕਿੰਗ ਦੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ। ਚਾਰ ਬਲਾਕਾਂ ਦੇ 50 ਦੇ ਕਰੀਬ ਜੇਤੂ ਵਿਦਿਆਰਥੀਆਂ ਦਰਮਿਆਨ ਇਹ ਮੁਕਾਬਲੇ ਕਰਵਾਏ ਗਏ । ਕਵਿਤਾ ਉਚਾਰਣ ਦੇ ਮੁਕਾਬਲਿਆਂ ਅਧੀਨ ਜੂਨੀਅਰ ਵਰਗ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਹੀਮਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਾਂਧੀਨਗਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਘੜਿਆਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕੋਲਾਜ ਮੇਕਿੰਗ ਦੇ ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕੋਲਾਜ ਮੇਕਿੰਗ ਦੇ ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਕਲਾਂ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਨੇ ਤੀਸਰਾ ਸਥਾਨ ਹਾਸਲ ਕੀਤਾ। ਤਹਿਸੀਲ ਪੱਧਰੀ ਮੁਕਾਬਲਿਆਂ ਵਿਚ ਪ੍ਰਿੰਸੀਪਲ ਕੁਲਦੀਪ ਕੌਰ, ਚਰਨਜੀਤ ਸਿੰਘ ਅਤੇ ਦੀਪਾਲੀ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਸਟੇਜ ਸਕੱਤਰ ਦੀ ਭੂੁਮਿਕਾ ਵੰਦਨਾ ਸ਼ਰਮਾ ਵੱਲੋਂ ਨਿਭਾਈ ਗਈ। ਇਸ ਮੌਕੇ ਸਹਾਇਕ ਨੋਡਲ ਅਫਸਰ ਦਿਨੇਸ਼ ਵਰਮਾ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੀਆ ਵਧਾਈਆਂ ਦਿੱਤੀਆਂ ਗਈਆਂ। ਸਕੂਲ ਪ੍ਰਿੰਸੀਪਲ ਮਨਿੰਦਰ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨ ਪੱਤਰ ਦੇ ਕੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਭਾਗ ਲੈਣ ਵਾਲੇ ਬਲਾਕਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਨਾਲ ਆਏ ਗਾਈਡ ਅਧਿਆਪਕ ਮੌਜੂਦ ਸਨ।