*ਐੱਨ.ਪੀ.ਈ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ*
ਜਲੰਧਰ, 8 ਸਤੰਬਰ ( ਚਰਨਜੀਤ ਸਿੰਘ ) ਡਾਇਰੈਕਟਰ ਐੱਸ.ਸੀ.ਈ.ਆਰ.ਟੀ ਦੇ ਨਿਰਦੇਸ਼ਾਂ ਅਨੁਸਾਰ ਐੱਨ.ਪੀ.ਈ.ਪੀ ( ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ) ਅਧੀਨ ਉਪ ਜ਼ਿਲ੍ਹਾ ਸਿੱਖਿਆ ਅਫਸਰ ( ਸੈਕੰਡਰੀ ) ਰਾਜੀਵ ਜੋਸ਼ੀ ਦੀ ਅਗਵਾਈ ਹੇਠ ਅੱਜ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ ਵਿਖੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਦੇ ਮੁਕਾਬਲੇ ਕਰਵਾਏ ਗਏ। ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ। ਨੋਡਲ ਅਫਸਰ ਹਰਜੀਤ ਬਾਵਾ ਦੀ ਦੇਖ-ਰੇਖ ਵਿਚ ਕਰਵਾਏ ਗਏ ਰੋਲ ਪਲੇਅ ਮੁਕਾਬਲਿਆਂ ਵਿੱਚ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਪਹਿਲਾ, ਸਰਕਾਰੀ ਹਾਈ ਸਕੂਲ ਕਲਿਆਣਪੁਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਨੇ ਤੀਸਰਾ ਸਥਾਨ ਹਾਸਲ ਕੀਤਾ। ਲੋਕ ਨਾਚ ਦੇ ਮੁਸ਼ਕਲ ਮੁਕਾਬਲਿਆਂ ਵਿੱਚ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਵੱਲੋਂ ਅੱਜ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮਨਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਅੱਜ ਦੇ ਮੁਕਾਬਲਿਆਂ ਵਿਚ ਪ੍ਰਿੰਸੀਪਲ ਕੁਮਦ ਕੁਮਾਰੀ, ਪ੍ਰਿੰਸੀਪਲ ਕੁਲਜੀਤ ਕੌਰ, ਪ੍ਰਿੰਸੀਪਲ ਹਰਜਿੰਦਰ ਕੌਰ, ਪ੍ਰਿੰਸੀਪਲ ਦਿਨੇਸ਼ ਵਰਮਾ, ਲੈਕਚਰਾਰ ਕਮਲਜੀਤ ਸਿੰਘ, ਲੈਕਚਰਾਰ ਵੰਦਨਾ ਅਤੇ ਲੈਕਚਰਾਰ ਰਾਜਵਿੰਦਰ ਕੌਰ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਸਟੇਜ ਸਕੱਤਰ ਦੀ ਭੂਮਿਕਾ ਦੀਪਾਲੀ ਸ਼ਰਮਾ ਅਤੇ ਵਿਕਰਮ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਜ਼ਿਲ੍ਹਾ ਮੈਂਟਰ ਜਸਵਿੰਦਰ ਸਿੰਘ ਭਮਰਾ, ਰਾਜੀਵ ਭੱਟੀ ਅਤੇ ਹਰਜੀਤ ਸਿੰਘ ਤੋਂ ਇਲਾਵਾ ਭਾਗ ਲੈਣ ਵਾਲੇ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਪਹੁੰਚੇ ਗਾਈਡ ਅਧਿਆਪਕ ਮੌਜੂਦ ਸਨ।