ਲੈ ਲਓ ਬਦਲਾਅ ; ਭਗਵੰਤ ਮਾਨ ਸਰਕਾਰ ਨੇ ਰਾਜਸਥਾਨ ਤੇ ਹਰਿਆਣੇ ਦੇ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ,
ਚੰਡੀਗੜ੍ਹ, ਬਦਲਾਅ ਲਿਆਉਣ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਕਿਆ ਹੀ ਬਦਲਾਅ ਲਿਆਂਦਾ ਹੈ । ਭਾਵੇਂਕਿ , ਰਾਜਸਥਾਨ ਤੇ ਹਰਿਆਣਾ ਸੂਬਿਆਂ ਵਲੋਂ ਬਾਹਰੀ ਭਰਤੀ ਤੇ ਰੋਕ ਲਗਾਈ ਹੋਈ ਹੈ । ਪਰ ਪੰਜਾਬ ਸਰਕਾਰ ਨੇ ਉਕਤ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਤੋਂ ਉਲਟ ਫ਼ੈਸਲਾ ਲੈਂਦੇ ਹੋਏ ਹਰਿਆਣਾ ਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਮਹਿਕਮੇ ‘ ਚ ਵੈਟਰਨਰੀ ਇੰਸਪੈਕਟਰ ਦੀਆਂ ਨੌਕਰੀਆਂ ਦਿੱਤੀਆਂ ਹਨ । ਜਾਣਕਾਰੀ ਦੇ ਮੁਤਾਬਿਕ , ਸਰਕਾਰ ਨੇ 68 ਵੈਟਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ ਜਿਨ੍ਹਾਂ ਵਿਚੋਂ ਅੱਧੇ ਸੂਬੇ ਤੋਂ ਬਾਹਰਲੇ ਹਨ । ਇਨ੍ਹਾਂ 68 ਵਿਚੋਂ ਹਰਿਆਣਾ ਤੋਂ 23 ਤੇ ਰਾਜਸਥਾਨ ਤੋਂ 11 ਨਿਯੁਕਤੀਆਂ ਹਨ ।