*”ਇੰਸਪਾਇਰ ਅਵਾਰਡ” ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਮਾਡਲ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ*

ਜਲੰਧਰ 19 ਨਵੰਬਰ ( ਚਰਨਜੀਤ ਸਿੰਘ ) ਸਾਇੰਸ ਅਤੇ ਤਕਨਾਲੋਜੀ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਜਿਲਾ ਪੱਧਰੀ ਸਾਇੰਸ ਮਾਡਲ ਪ੍ਰਦਰਸ਼ਨੀ ਲਗਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਅਤੇ ਨੋਡਲ ਇੰਚਾਰਜ ਹਰਜੀਤ ਬਾਵਾ ਦੀ ਅਗਵਾਈ ਵਿੱਚ ਇਹ ਮੁਕਾਬਲੇ ਕਰਵਾਏ ਗਏ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਇਸ ਇੰਸਪਾਇਰ ਅਵਾਰਡ ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਜਾਂਦੇ ਹਨ ਜਿਸ ਦੀ ਵਰਤੋਂ ਕਰਦੇ ਹੋਏ ਵਿਦਿਆਰਥੀ ਸਾਇੰਸ ਮਾਡਲ ਅਤੇ ਪ੍ਰਾਜੈਕਟ ਬਣਾਉਦੇ ਹਨ। ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਨੇ ਦੱਸਿਆ ਕਿ ਅੱਜ ਦੇ ਇੰਸਪਾਇਰ ਅਵਾਰਡ ਮੁਕਾਬਲੇ ਵਿੱਚ ਜਲੰਧਰ, ਕਪੂਰਥਲਾ ਅਤੇ ਨਵਾਂਸ਼ਹਿਰ ਦੇ 55 ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਪੇਸ਼ਕਾਰੀ ਕੀਤੀ। ਇੰਸਪਾਇਰ ਅਵਾਰਡ ਦੌਰਾਨ ਪ੍ਰੋਫੈਸਰ ਮੀਨਾਕਸ਼ੀ ਸਿਆਲ, ਵੰਦਨਾ ਸੇਠੀ, ਲੈਕਚਰਾਰ ਸੰਦੀਪ ਸਾਗਰ,ਕੁਲਵੰਤ ਪੁਰੀ, ਹਰਜਿੰਦਰ ਗੋਗਨਾ ਅਤੇ ਵਰਿੰਦਰ ਕੁਮਾਰ ਦੀ ਟੀਮ ਵੱਲੋਂ ਜਜਮੇਂਟ ਕੀਤੀ ਗਈ। ਮੁਕਾਬਲੇ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਵਿਦਿਆਰਥੀ ਦਿਵਾਂਸ਼ੂ, ਕਪੂਰਥਲਾ ਜ਼ਿਲ੍ਹੇ ਦੇ ਵਿਦਿਆਰਥੀ ਤਨਵੀਰ ਕੌਰ, ਰਿਦਮ ਏਰੀ, ਸੁਖਵੀਰ ਕੌਰ ਅਤੇ ਜਲੰਧਰ ਜ਼ਿਲ੍ਹੇ ਦੇ ਵਿਦਿਆਰਥੀ ਵਯੋਮਕੇਸ਼ ਗੁਪਤਾ, ਰੇਮਨ ਸ਼ਰਮਾ ਅਤੇ ਲਕਸ਼ੇ ਸ਼ਰਮਾ ਨੂੰ ਰਾਜ ਪੱਧਰੀ ਇੰਸਪਾਇਰ ਅਵਾਰਡ ਮੁਕਾਬਲਿਆਂ ਲਈ ਚੁਣਿਆ ਗਿਆ। ਅਖੀਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਧਰਮਿੰਦਰ ਰੈਣਾ, ਪ੍ਰਿੰਸੀਪਲ ਰਾਜੀਵ ਹਾਂਡਾ, ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਨੋਡਲ ਅਫਸਰ ਹਰਜੀਤ ਬਾਵਾ, ਡੀਐਮ ਜਸਵਿੰਦਰ ਸਿੰਘ ਤੇ ਜੱਜਮੈਂਟ ਕਮੇਟੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਟ੍ਰਾਫ਼ੀ ਅਤੇ ਸਕੂਲ ਬੈਗ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਮੁਨੀਸ਼ ਕੁਮਾਰ, ਸੁਰਿੰਦਰ ਕੁਮਾਰ, ਭਾਗ ਲੈਣ ਵਾਲੇ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਆਏ ਅਧਿਆਪਕ ਮੌਜੂਦ ਸਨ।