featured

ਮਾਨ ਮੰਤਰੀ ਮੰਡਲ ਦਾ ਤੀਜੀ ਵਾਰ ਵਿਸਥਾਰ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਨੇ ਚੁੱਕੀ ਮੰਤਰੀ ਵਜੋਂ ਸਹੁੰ।

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁੱਧਵਾਰ ਨੂੰ ਪਾਰਟੀ ਦੇ ਦੋ ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕਰਕੇ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ। ਉਹ ਪੰਜਾਬ ਦੇ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ। ਚੰਡੀਗੜ੍ਹ ਵਿੱਚ ਵਿਧਾਇਕ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਰਾਜ ਭਵਨ ਵਿੱਚ ਸਹੁੰ ਚੁਕਾਈ ਗਈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਦੱਸ ਦੇਈਏ ਕਿ ਬਲਕਾਰ ਸਿੰਘ ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਹਨ, ਜਦਕਿ ਗੁਰਮੀਤ ਖੁੱਡੀਆਂ ਲੰਬੀ ਸੀਟ ਤੋਂ ਵਿਧਾਇਕ ਹਨ।