featured

ਸਬਜ਼ੀਆਂ ‘ ਚੋਂ ਗਾਇਬ ਹੋਇਆ ਟਮਾਟਰ ! ਕੀਮਤ ਸੁਣ ਕੇ ਉੱਡ ਜਾਣਗੇ ਹੋਸ਼।

ਖਪਤਕਾਰਾਂ ਨੂੰ ਫਿਲਹਾਲ ਮਹਿੰਗੇ ਟਮਾਟਰ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ । ਦੇਸ਼ ਦੇ ਕਈ ਹਿੱਸਿਆਂ ‘ ਚ ਬਾਰਸ਼ ਕਾਰਨ ਸਪਲਾਈ ਪ੍ਰਭਾਵਿਤ ਹੋਣ ਕਾਰਨ ਵੀਰਵਾਰ ਨੂੰ ਟਮਾਟਰ ਦੀ ਪ੍ਰਚੂਨ ਕੀਮਤ 162 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ । ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ , ਮਹਾਨਗਰਾਂ ਵਿੱਚ ਟਮਾਟਰ ਦੀ ਪ੍ਰਚੂਨ ਕੀਮਤ ਕੋਲਕਾਤਾ ਵਿੱਚ ਸਭ ਤੋਂ ਵੱਧ 152 ਰੁਪਏ ਪ੍ਰਤੀ ਕਿਲੋਗ੍ਰਾਮ ਹੈ , ਇਸ ਤੋਂ ਬਾਅਦ ਦਿੱਲੀ ਵਿੱਚ 120 ਰੁਪਏ ਪ੍ਰਤੀ ਕਿਲੋਗ੍ਰਾਮ , ਚੇਨਈ ਵਿੱਚ 117 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਮੁੰਬਈ ਵਿੱਚ 108 ਰੁਪਏ ਪ੍ਰਤੀ ਕਿਲੋਗ੍ਰਾਮ ਹੈ ।