ਕਰੰਟ ਲੱਗਣ ਕਾਰਨ 4 ਪੁਲਿਸ ਮੁਲਾਜ਼ਮਾਂ ਸਮੇਤ 15 ਲੋਕਾਂ ਦੀ ਮੌਤ , ਕਈ ਜ਼ਖਮੀ।
ਉਤਰਾਖੰਡ ਦੇ ਚਮੋਲੀ ਜ਼ਿਲੇ ‘ ਚ ਅਲਕਨੰਦਾ ਨਦੀ ਦੇ ਕੰਢੇ ‘ ਤੇ ਟਰਾਂਸਫਾਰਮਰ ਫਟਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਹੋ ਗਏ । ਮਰਨ ਵਾਲਿਆਂ ਵਿੱਚ ਚਾਰ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ । ਚਮੋਲੀ ਦੇ ਐਸਪੀ ਪਰਮਿੰਦਰ ਡੋਭਾਲ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ । ਇਨ੍ਹਾਂ ਦਿਨਾਂ ਉੱਤਰਾਖੰਡ ‘ ਚ ਕਈ ਥਾਵਾਂ ‘ ਤੇ ਲਗਾਤਾਰ ਮੀਂਹ ਪੈ ਰਿਹਾ ਹੈ ।