featured

ਸੀਐਮ ਮਾਨ ਨੂੰ ਰਾਜਪਾਲ ਦਾ ਨਵਾਂ ਪੱਤਰ : ਕਿਹਾ- ਮੈਨੂੰ ਭ੍ਰਿਸ਼ਟਾਚਾਰ ਦੀਆਂ ਬਹੁਤ ਸ਼ਿਕਾਇਤਾਂ ਮਿਲ ਰਹੀਆਂ ਹਨl

ਸੀਐਮ ਮਾਨ ਨੂੰ ਰਾਜਪਾਲ ਦਾ ਨਵਾਂ ਪੱਤਰ : ਕਿਹਾ- ਮੈਨੂੰ ਭ੍ਰਿਸ਼ਟਾਚਾਰ ਦੀਆਂ ਬਹੁਤ ਸ਼ਿਕਾਇਤਾਂ ਮਿਲ ਰਹੀਆਂ ਹਨ , ਮੇਰੇ ‘ ਲਵ ਲੈਟਰਾਂ ’ ਦਾ ਜਲਦੀ ਜਵਾਬ ਦਿਓ ( ਕੋਰੋਟਾਣੇ ) ਜਲੰਧਰ , ਪੰਜਾਬ , ਰਾਜਪਾਲ ਨੇ ਪੱਤਰ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਪੱਤਰ ਲਿਖਿਆ ਕਿ ਮੇਰੀਆਂ ਚਿੱਠੀਆਂ ਦਾ ਜਲਦੀ ਜਵਾਬ ਦਿਓ ਜਿਨ੍ਹਾਂ ਨੂੰ ਤੁਸੀਂ ਵਿਧਾਨ ਸਭਾ ਵਿੱਚ ਪ੍ਰੇਮ ਪੱਤਰ ਕਹਿ ਰਹੇ ਸੀ । ਸੰਵਿਧਾਨ ਮੁਤਾਬਕ ਮੁੱਖ ਮੰਤਰੀ ਰਾਜਪਾਲ ਵੱਲੋਂ ਦਿੱਤੇ ਪੱਤਰਾਂ ਦਾ ਜਵਾਬ ਦੇਣ ਲਈ ਪਾਬੰਦ ਹੈ । ਮੇਰੀਆਂ ਚਿੱਠੀਆਂ ਦਾ ਜਵਾਬ ਨਾ ਦੇਣਾ ਸੰਵਿਧਾਨ ਦੀ ਧਾਰਾ 167 ਦੀ ਉਲੰਘਣਾ ਹੈ । ਚੰਡੀਗੜ੍ਹ : ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ । ਰਾਜਪਾਲ ਨੇ 19-20 ਜੂਨ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ ਤੇ ਮੁੱਖ ਮੰਤਰੀ ਨੂੰ ਫਿਰ ਤੋਂ ਨਵਾਂ ਪੱਤਰ ਲਿਖਿਆ ਹੈ । ਰਾਜਪਾਲ ਨੇ ਕਿਹਾ ਕਿ ਪਿਛਲੇ ਪੱਤਰ ਵਿੱਚ ਉਨ੍ਹਾਂ ਨੇ ਸਰਕਾਰ ਦਾ ਸੈਸ਼ਨ ਬੁਲਾਇਆ ਸੀ ਅਤੇ ਇਸ ਵਿੱਚ ਪਾਸ ਕੀਤੇ 4 ਬਿੱਲਾਂ ਨੂੰ ਗੈਰ ਕਾਨੂੰਨੀ ਦੱਸਿਆ ਸੀ । ਇਹ ਮੇਰੀ ਰਾਏ ਨਹੀਂ ਸੀ , ਪਰ ਮਾਹਿਰਾਂ ਦੀ ਰਾਏ ਸੀ । ਰਾਜਪਾਲ ਨੇ ਅਜਿਹਾ ਇਸ ਲਈ ਕਿਹਾ ਕਿਉਂਕਿ ਕੱਲ੍ਹ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਮੰਦਭਾਗਾ ਹੈ ਕਿ ਰਾਜਪਾਲ ਨੂੰ ਨਹੀਂ ਪਤਾ ਕਿ ਸੈਸ਼ਨ ਕਾਨੂੰਨੀ ਹੈ ਜਾਂ ਗੈਰ – ਕਾਨੂੰਨੀ ।    ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਇੱਕ ਹੋਰ ਪੱਤਰ ਰਾਜਪਾਲ ਦਾ ਮੁੱਖ ਮੰਤਰੀ ਨੂੰ ਨਵਾਂ ਪੱਤਰ : ਰਾਜਪਾਲ ਨੇ ਪੱਤਰ ਵਿੱਚ ਅੱਗੇ ਲਿਖਿਆ ਕਿ ਮੇਰੀਆਂ ਚਿੱਠੀਆਂ ਦਾ ਜਲਦੀ ਜਵਾਬ ਦਿਓ ਜਿਨ੍ਹਾਂ ਨੂੰ ਤੁਸੀਂ ਵਿਧਾਨ ਸਭਾ ਵਿੱਚ ਪ੍ਰੇਮ ਪੱਤਰ ਕਹਿ ਰਹੇ ਸੀ । ਸੰਵਿਧਾਨ ਮੁਤਾਬਕ ਮੁੱਖ ਮੰਤਰੀ ਰਾਜਪਾਲ ਵੱਲੋਂ ਦਿੱਤੇ ਪੱਤਰਾਂ ਦਾ ਜਵਾਬ ਦੇਣ ਲਈ ਪਾਬੰਦ ਹੈ । ਮੇਰੀਆਂ ਚਿੱਠੀਆਂ ਦਾ ਜਵਾਬ ਨਾ ਦੇਣਾ ਸੰਵਿਧਾਨ ਦੀ ਧਾਰਾ 167 ਦੀ ਉਲੰਘਣਾ ਹੈ । ਰਾਜਪਾਲ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਲਿਖਿਆ ਕਿ ਭ੍ਰਿਸ਼ਟਾਚਾਰ ਦੀਆਂ ਕਈ ਸ਼ਿਕਾਇਤਾਂ ਉਨ੍ਹਾਂ ਕੋਲ ਆ ਰਹੀਆਂ ਹਨ । ਇਸ ਲਈ ਮੇਰੀਆਂ ਚਿੱਠੀਆਂ ਦਾ ਜਲਦੀ ਤੋਂ ਜਲਦੀ ਜਵਾਬ ਦਿਓ , ਨਹੀਂ ਤਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਮੰਨਿਆ ਜਾਵੇਗਾ ।