Global

ਮੀਂਹ ਕਾਰਨ ਪਾਕਿਸਤਾਨ-ਬੰਗਲਾਦੇਸ਼ ਮੈਚ ਰੱਦ

ਰਾਵਲਪਿੰਡੀ-ਇੱਥੇ ਚੈਂਪੀਅਨਜ਼ ਟਰਾਫੀ ਦਾ ਪਾਕਿਸਤਾਨ ਤੇ ਬੰਗਲਾਦੇਸ਼ ਦਰਮਿਆਨ ਖੇਡਿਆ ਜਾਣ ਵਾਲਾ ਇਕ ਰੋਜ਼ਾ ਮੈਚ ਅੱਜ ਮੀਂਹ ਪੈਣ ਕਾਰਨ ਰੱਦ ਕਰ ਦਿੱਤਾ ਗਿਆ। ਲਗਾਤਾਰ ਮੀਂਹ ਪੈਣ ਕਾਰਨ ਇਸ ਮੈਚ ਵਿਚ ਇਕ ਵੀ ਗੇਂਦ ਨਹੀਂ ਖੇਡੀ ਗਈ। ਇਹ ਵੀ ਦੱਸਣਾ ਬਣਦਾ ਹੈ ਕਿ ਪਾਕਿਸਤਾਨ ਤੇ ਬੰਗਲਾਦੇਸ਼ ਦੋਵੇਂ ਆਪਣੇ ਗਰੁੱਪ ਦੇ ਪਹਿਲੇ ਦੋ ਮੈਚ ਹਾਰ ਕੇ ਟੂਰਨਾਮੈਂਟ ਵਿਚੋਂ ਬਾਹਰ ਹੋ ਗਏ ਹਨ ਤੇ ਅੱਜ ਦੇ ਰੱਦ ਹੋਣ ਵਾਲੇ ਮੈਚ ਕਾਰਨ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ ਹੈ। ਇਸ ਤਰ੍ਹਾਂ ਦੋਵਾਂ ਟੀਮਾਂ ਦਾ ਇਸ ਟੂਰਨਾਮੈਂਟ ਵਿਚ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਦੱਖਣੀ ਅਫਰੀਕਾ ਤੇ ਆਸਟਰੇਲੀਆ ਦਰਮਿਆਨ ਹੋਣ ਵਾਲਾ ਮੈਚ ਮੀਂਹ ਦੀ ਭੇਟ ਚੜ੍ਹ ਗਿਆ ਸੀ।